DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Teej Festival: ਗੁਰਪ੍ਰੀਤ ਕੌਰ ਨੇ ਗਿੱਧੇ ਦੀ ਰੌਣਕ ਵਧਾਈ

ਰਾਜ ਪੱਧਰੀ ਤੀਆਂ ਦੇ ਮੇਲੇ ’ਚ ਮੁੱਖ ਮੰਤਰੀ ਦੀ ਪਤਨੀ ਤੇ ਰਾਜ ਲਾਲੀ ਗਿੱਲ ਨੇ ਗਿੱਧਾ ਪਾਇਆ

  • fb
  • twitter
  • whatsapp
  • whatsapp
featured-img featured-img
ਮੁਟਿਆਰਾਂ ਨਾਲ ਗਿੱਧਾ ਪਾਉਂਦੀ ਹੋਈ। ਡਾ. ਗੁਰਪ੍ਰੀਤ ਕੌਰ ਮਾਨ। -ਫੋਟੋ: ਰਾਜੇਸ਼ ਸੱਚਰ
Advertisement

ਇੱਥੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਸਵਾਗਤ ਕੀਤਾ। ਇਸ ਵੇਲੇ ਡਾ. ਗੁਰਪ੍ਰੀਤ ਕੌਰ ਮਾਨ ਨੇ ਤੀਆਂ ਵਿਚ ਗਿੱਧਾ ਵੀ ਪਾਇਆ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖ਼ੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਅਹਿਮ ਕਦਮ ਚੁੱਕੇ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਤਸਵੀਰ, ਪੰਜਾਬੀ ਵਿਰਸੇ ਦੇ ਰੰਗ, ਧੀਆਂ-ਭੈਣਾਂ ਦਾ ਸਤਿਕਾਰ ਤੇ ਲੋਕਾਂ ਦੀ ਖ਼ੁਸ਼ੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਹਨ। ਸਮਾਗਮ ਦੌਰਾਨ ਤੀਆਂ ਦੇ ਰਵਾਇਤੀ ਰੰਗ, ਸਭਿਆਚਾਰਕ ਪੇਸ਼ਕਾਰੀਆਂ ਅਤੇ ਔਰਤਾਂ ਦੀ ਵੱਡੀ ਸ਼ਮੂਲੀਅਤ ਨੇ ਮਾਹੌਲ ਨੂੰ ਖ਼ੁਸ਼ਗਵਾਰ ਬਣਾ ਦਿੱਤਾ।

Advertisement
Advertisement
×