DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjabi University Controller: ਭਾਰਤੀ ’ਵਰਸਿਟੀ ਦੇ ਨਵੇਂ ਕੰਟਰੋਲਰ

ਵੀ ਸੀ ਡਾ. ਜਗਦੀਪ ਸਿੰਘ ਨੇ ਹਿਮੇਂਦਰ ਨੂੰ ਵਧਾਈ ਦਿੱਤੀ

  • fb
  • twitter
  • whatsapp
  • whatsapp
featured-img featured-img
ਕੰਟਰੋਲਰ ਵਜੋਂ ਅਹੁਦਾ ਸੰਭਾਲਦੇ ਹੋਏ ਡਾ. ਹਿਮੇਂਦਰ ਭਾਰਤੀ। -ਫੋਟੋ: ਭੰਗੂ
Advertisement

ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਯੂਨੀਵਰਸਿਟੀ ਦੇ ਜੀਵ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਿੱਚ ਅਧਿਆਪਕ ਵਜੋਂ ਕਾਰਜਸ਼ੀਲ ਪ੍ਰੋ. ਹਿਮੇਂਦਰ ਭਾਰਤੀ ਨੂੰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦਾ ਕੰਟਰੋਲਰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਅੱਜ ਆਪਣੇ ਇਸ ਨਵੇਂ ਅਤੇ ਵਕਾਰੀ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੀ ਮੌਜੂਦ ਰਹੇ ਜਿਨ੍ਹਾਂ ਨੇ ਨਵੇਂ ਕੰਟਰੋਲਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਵੱਲੋਂ ਆਹੁਦਾ ਸੰਭਾਲੇ ਜਾਣ ਨਾਲ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਹੋਰ ਵੀ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਪੂਰਾ ਹੋਵੇਗਾ। ਇਸ ਮੌਕੇ ਡੀਨ (ਅਕਾਦਮਿਕ ਮਾਮਲੇ) ਡਾ. ਜਸਵਿੰਦਰ ਬਰਾੜ ਨੇ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਯੂਨੀਵਰਸਿਟੀ ਦਾ ਇੱਕ ਮੁੱਖ ਧੁਰਾ ਹੁੰਦੀ ਹੈ ਅਤੇ ਨਵੀਂ ਟੀਮ ਨਾਲ ਅਕਾਦਮਿਕ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਪ੍ਰੋ. ਹਰਮਿੰਦਰ ਭਾਰਤੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਕਾਰੀ ਅਤੇ ਸ਼ਾਖਾ ਇੰਚਾਰਜ ਵੀ ਹਾਜ਼ਰ ਸਨ।

Advertisement

Advertisement
Advertisement
×