DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjabi University Launches Smart ID-cum-Library Card: ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ ਸਕੀਮ ਦਾ ਉਦਘਾਟਨ

ਯੂਨੀਵਰਸਿਟੀ ਦੀਆਂ ਸੇਵਾਵਾਂ ਤੱਕ ਪਹੁੰਚ ਹੋ ਸਕੇਗੀ ਆਸਾਨ: ਵੀ ਸੀ

  • fb
  • twitter
  • whatsapp
  • whatsapp
featured-img featured-img
ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ ਸਕੀਮ ਦਾ ਉਦਘਾਟਨ ਕਰਦੇ ਹੋਏ ਵੀ ਸੀ ਡਾ. ਜਗਦੀਪ ਸਿੰਘ।
Advertisement

ਪੰਜਾਬੀ ਯੂਨੀਵਰਸਿਟੀ ਨੂੰ ਡਿਜੀਟਲ ਤੌਰ ’ਤੇ ਸਰਗਰਮ ਕਰਨ ਲਈ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ ਸਕੀਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਯੂਨੀਵਰਸਿਟੀ ਨੂੰ ਡਿਜੀਟਲ ਗਵਰਨੈਂਸ ਵੱਲ ਲੈ ਕੇ ਜਾਣ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ ਜਿਸ ਨਾਲ ਕੈਂਪਸ ਦੀਆਂ ਸੇਵਾਵਾਂ ਵਿੱਚ ਪਾਰਦਰਸ਼ਤਾ, ਸੁਰੱਖਿਆ ਅਤੇ ਕੁਸ਼ਲਤਾ ਆਵੇਗੀ। ਉਨ੍ਹਾਂ ਦੱਸਿਆ ਕਿ ਇਹ ਇੱਕੋ ਕਾਰਡ ਯੂਨੀਵਰਸਿਟੀ ਦੇ ਆਈ-ਕਾਰਡ ਅਤੇ ਲਾਇਬ੍ਰੇਰੀ ਕਾਰਡ ਦੋਵਾਂ ਦਾ ਕੰਮ ਕਰੇਗਾ, ਜਿਸ ਨਾਲ ਕਾਗਜ਼ੀ ਕਾਰਵਾਈ ਘਟੇਗੀ। ਇਸ ਕਾਰਡ ਰਾਹੀਂ ਕਿਤਾਬਾਂ ਦਾ ਅਦਾਨ-ਪ੍ਰਦਾਨ ਅਤੇ ਲਾਇਬ੍ਰੇਰੀ ਮੈਂਬਰਸ਼ਿਪ ਦੀ ਤੁਰੰਤ ਜਾਂਚ ਬਿਨਾਂ ਕਿਸੇ ਦੇਰੀ ਦੇ ਹੋ ਸਕੇਗੀ। ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰਖਦਿਆਂ ਇਸੇ ਸਮਾਰਟ ਕਾਰਡ ਨੂੰ ਅਕਾਦਮਿਕ ਬਲਾਕਾਂ, ਲੈਬਾਂ, ਹੋਸਟਲਾਂ ਵਿੱਚ ਐਂਟਰੀ, ਹਾਜ਼ਰੀ ਪ੍ਰਣਾਲੀ, ਪ੍ਰੀਖਿਆ ਸੇਵਾਵਾਂ ਅਤੇ ਯੂਨੀਵਰਸਿਟੀ ਦੇ ਹੋਰ ਸਮਾਗਮਾਂ ਨਾਲ ਵੀ ਪੜਾਅਵਾਰ ਜੋੜਿਆ ਜਾਵੇਗਾ। ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ, ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤਾ ਇਹ ਪ੍ਰਾਜੈਕਟ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਇੰਚਾਰਜ ਡਾ. ਅਮਿਤ ਮਿੱਤਲ ਵੱਲੋਂ ਕੇਂਦਰੀ ਦਾਖ਼ਲਾ ਸੈੱਲ ਦੇ ਕੋ-ਆਰਡੀਨੇਟਰ ਪ੍ਰੋ. ਗੁਲਸ਼ਨ ਬਾਂਸਲ ਦੇ ਸਹਿਯੋਗ ਨਾਲ ਤਿਆਰ ਅਤੇ ਲਾਗੂ ਕੀਤਾ ਗਿਆ ਹੈ।

Advertisement
Advertisement
×