ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਵੱਲੋਂ ਗੇਟ ’ਤੇ ਧਰਨਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰਾਂ ਤੇ ਨਾਨ-ਟੀਚਿੰਗ ਸਟਾਫ਼ ਨੇ 20 ਦਿਨਾਂ ਤੋਂ ਰੁਕੀਆਂ ਆਪਣੀਆਂ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਨਾਨ-ਟੀਚਿੰਗ ਸਟਾਫ ਦੀਆਂ ਚੋਣਾਂ ਬਹਾਲ ਕਰਾਉਣ ਲਈ ਅੱਜ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਧਰਨਾ ਦਿੱਤਾ। ਅਧਿਆਪਕਾ ਤੇ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦੇ ਹੋਏ...
ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਧਰਨਾ ਦਿੰਦੇ ਹੋਏ ਪ੍ਰੋਫੈਸਰ ਤੇ ਮੁਲਾਜ਼ਮ।
Advertisement

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰਾਂ ਤੇ ਨਾਨ-ਟੀਚਿੰਗ ਸਟਾਫ਼ ਨੇ 20 ਦਿਨਾਂ ਤੋਂ ਰੁਕੀਆਂ ਆਪਣੀਆਂ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਨਾਨ-ਟੀਚਿੰਗ ਸਟਾਫ ਦੀਆਂ ਚੋਣਾਂ ਬਹਾਲ ਕਰਾਉਣ ਲਈ ਅੱਜ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਧਰਨਾ ਦਿੱਤਾ। ਅਧਿਆਪਕਾ ਤੇ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬੀ ਯੂਨੀਵਰਸਿਟੀ ਵਰਗੇ ਮਾਂ ਬੋਲੀ ਦੇ ਸਭ ਤੋਂ ਵੱਡੇ ਸਿੱਖਿਆ ਕੇਂਦਰ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਕਰਮਚਾਰੀ ਆਪਣੇ ਘਰਾਂ ਦੇ ਖ਼ਰਚ, ਬੱਚਿਆਂ ਦੀ ਫ਼ੀਸ ਤੇ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਨੂੰ ਮੁਲਾਜ਼ਮਾਂ ਦੇ ਦੁੱਖ ਦਰਦ ਨਾਲ ਕੋਈ ਲੈਣਾ ਦੇਣਾ ਨਹੀਂ। ਧਰਨੇ ਵਿੱਚ ਸ਼ਾਮਲ ਹੋਏ ਸਾਬਕਾ ਯੂਨੀਅਨ ਪ੍ਰਧਾਨ ਰਜਿੰਦਰ ਸਿੰਘ ਭਾਗੜੀਆ ਨੇ ਆਪਣੇ ਸਮੂਹ ਸਾਥੀਆਂ ਸਮੇਤ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚ ਧੱਕਣ ਦਾ ਸਾਜ਼ਿਸ਼ੀ ਖੇਡ ਖੇਡੀ ਜਾ ਰਹੀ ਹੈ। ਇਸ ਮੌਕੇ ਗੋਪਾਲਪੁਰੀ ਨੇ ਸਭ ਗੈਰ-ਅਧਿਆਪਕ ਕਰਮਚਾਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਦੇ ਹੱਕ ਵਿੱਚ ਚੱਲ ਰਹੇ ਇਸ ਸੰਘਰਸ਼ ਦਾ ਹਿੱਸਾ ਬਣਨ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਵੱਡੀ ਗਿਣਤੀ ਮੁਲਾਜ਼ਮਾਂ ਤੋਂ ਇਲਾਵਾ ਜਗਤਾਰ ਸਿੰਘ ਸੈਣੀ, ਅਮਰਜੀਤ ਪਾਲਾ, ਹਰਨੇਕ ਸਿੰਘ ਗੋਲਡੀ, ਸਜੀਵ ਕੁਮਾਰ, ਪਰਕਾਸ਼ ਧਾਲੀਵਾਲ, ਸ਼ਰਨਜੀਤ ਕੌਰ, ਅਮਰਜੀਤ ਕੌਰ, ਇੰਦਰਪਾਲ ਸੋਨੀ, ਅਨੂਪ ਸਿੰਘ ਧਾਲੀਵਾਲ, ਸ਼ਿਵ ਸਰਜਨ ਤੇ ਹਰਦਾਸ ਸਿੰਘ ਆਦਿ ਮੁਲਾਜ਼ਮ ਆਗੂ ਹਾਜ਼ਰ ਸਨ।

Advertisement
Advertisement