DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjabi University Strike: ਹੜਤਾਲ ਕਾਰਨ ’ਵਰਸਿਟੀ ’ਚ ਛੁੱਟੀ ਵਾਲਾ ਮਾਹੌਲ ਰਿਹਾ

ਮੁਲਾਜ਼ਮ ਧਰਨੇ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਵੀ ਸੀ ਦਫਤਰ ਦੇ ਬਾਹਰ ਧਰਨਾ ਦਿੰਦੇ ਹੋਏ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ। -ਫੋਟੋ: ਭੰਗੂ
Advertisement

ਸੂਬਾਈ ਸਾਂਝੇ ਮੁਲਾਜ਼ਮ ਮੋਰਚੇ ਵੱਲੋਂ ਦਿੱਤੇ ਗਏ ਮਹਾਂ-ਹੜਤਾਲ ਦੇ ਸੱੱਦੇ ਨੂੰ ਅੱਜ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਵੀ ਭਰਵਾਂ ਸਮਰਥਨ ਕੀਤਾ। ਇਸ ਤਹਿਤ ਯੂਨੀਵਰਸਿਟੀ ’ਚ ਛੁੱਟੀ ਵਾਲਾ ਮਾਹੌਲ ਰਿਹਾ। ਯੂਨੀਵਰਸਿਟੀ ਮੁਲਾਜ਼ਮਾਂ ਦੀ ਅਧਿਕਾਰਤ ਜਥੇਬੰਦੀ ਗੈਰ ਅਧਿਆਪਨ ਕਰਮਚਾਰੀ ਸੰਘ ਵੱਲੋਂ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ ਹੇਠ ਹੜਤਾਲ ਕਰ ਕੇ ਕੈਂਪਸ ਵਿਚ ਵੀ ਸੀ ਦਫਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ਹੇਠਲੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਵੱਲੋਂ ਵੀ ਇਸ ਹੜਤਾਲ ਨੂੰ ਮੁਕੰਮਲ ਸਮਰਥਨ ਦਿੱਤਾ ਗਿਆ। ਇਨ੍ਹਾਂ ਕਰਮਚਾਰੀਆਂ ਨੇ ਯੂਨਵਰਸਿਟੀ ਦੇ ਦੋਵੇਂ ਗੇਟ ਬੰਦ ਕਰ ਕੇ ਰੱਖੇ। ਇਸ ਮੌਕੇ ਜਿਥੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ’ਤੇ ਜ਼ੋਰ ਦਿਤਾ ਗਿਆ, ਉਥੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਯੂਨੀਵਰਸਿਟੀ ਦੇ ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਅਧਿਕਾਰੀਆਂ ਦੀਆਂ ਸਮੂਹ ਮੰਗਾਂ ਦੀ ਪੂਰਤੀ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਗੇਟ ਬੰਦ ਹੋਣ ਕਾਰਨ ਯੂਨੀਵਰਸਿਟੀ ਵਿੱਚ ਚਹਿਲ ਪਹਿਲ ਵੀ ਘੱਟ ਗਈ।

ਮੁਲਾਜ਼ਮਾਂ ਨੇ ਨਿਗਮ ਦਫ਼ਤਰ ਵਿੱਚ ਧਰਨਾ ਲਾਇਆ

ਪਟਿਆਲਾ (ਖੇਤਰੀ ਪ੍ਰਤੀਨਿਧ): ਨਗਰ ਨਿਗਮ ਮੁਲਾਜ਼ਮਾਂ ਨੇ ਵੀ ਸਾਂਝੀ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ, ਚੇਅਰਮੈਨ ਸੀਤਾ ਰਾਮ, ਜਨਰਲ ਸਕੰਤਰ ਬਾਬੂ ਰਾਮ ਸੇਲਵਾਨ ਦੀ ਅਗਵਾਈ ਹੇਠ ਸਮੂਹਿਕ ਛੁੱਟੀ ਲੈ ਕੇ ਨਿਗਮ ਦਫਤਰ ’ਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਜੰਗਲਾਤ ਕਾਮਿਆਂ ਵੱਲੋਂ ਪ੍ਰਦਰਸ਼ਨ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਦੀ ਕਲਾਸ ਫ਼ੋਰ ਗੌਰਮਿੰਟ ਐਂਪਲਾਈਜ਼ ਯੂਨੀਅਨ (1680) ਨੇ ਚੰਡੀਗੜ੍ਹ ਪੰਜਾਬ ਦੇ ਸਬ ਕਮੇਟੀ ਜੰਗਲਾਤ, ਜੰਗਲੀ ਜੀਵ, ਜੰਗਲਾਤ ਨਿਗਮ ਦੇ ਕਰਮਚਾਰੀਆਂ ਨੇ ਮੁਲਾਜ਼ਮ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ। ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਵੱਲੋਂ ਜੰਗਲਾਤ, ਜੰਗਲੀ ਜੀਵ, ਜੰਗਲਾਤ ਨਿਗਮ ਦੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਜਦੋਂ ਤਕ ਮੰਗਾਂ ਦਾ ਹੱਲ ਨਹੀਂ ਹੋਵੇਗਾ ਉਦੋਂ ਤਕ ਦੀ ਕਲਾਸ ਫ਼ੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਮੰਗਾਂ ਲਈ ਲੜਦੀ ਰਹੇਗੀ।

Advertisement
Advertisement
×