ਪੰਜਾਬੀ ’ਵਰਸਿਟੀ ’ਚ ਵਿਦੇਸ਼ੀ ਵਿਦਿਆਰਥੀਆਂ ਦਾ ਸਵਾਗਤ
ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਸਬੰਧੀ ਡਾਇਰੈਕਟੋਰੇਟ ਵੱਲੋਂ ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਫਰੈਸ਼ਰ ਪਾਰਟੀ ਕਰਵਾਈ ਗਈ। ਇਸ ਦੌਰਾਨ ਯੂਨੀਵਰਸਿਟੀ ਵਿੱਚ ਪੜ੍ਹ ਰਹੇ 40 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਪ-ਕੁਲਪਤੀ...
ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਸਬੰਧੀ ਡਾਇਰੈਕਟੋਰੇਟ ਵੱਲੋਂ ਨਵੇਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਫਰੈਸ਼ਰ ਪਾਰਟੀ ਕਰਵਾਈ ਗਈ। ਇਸ ਦੌਰਾਨ ਯੂਨੀਵਰਸਿਟੀ ਵਿੱਚ ਪੜ੍ਹ ਰਹੇ 40 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਬਰਾੜ ਸਮੇਤ ਹੋਰ ਅਧਿਕਾਰੀਆਂ ਨੇ ਵੀ ਇੱਕ ਇੱਕ ਪਲ ਦਾ ਪੂਰਾ ਲੁਤਫ ਲਿਆ। ਅਹਿਮ ਹੋ ਨਿੱਬੜੇ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਲਈ ਆਪੋ-ਆਪਣੇ ਦੇਸ਼ਾਂ ਅਤੇ ਸੱਭਿਆਚਾਰ ਦੇ ਰਵਾਇਤੀ ਨਾਚ ਅਤੇ ਸੰਗੀਤਕ ਵੰਨਗੀਆਂ ਤੇ ਫੈਸ਼ਨ ਵਾਕ ਆਦਿ ਗਤੀਵਿਧੀਆਂ ਦਾ ਖੁੱਲ੍ਹ ਕੇ ਪ੍ਰਦਰਸ਼ਨ ਕੀਤਾ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵੱਖ-ਵੱਖ ਸੱਭਿਆਚਾਰਾਂ ਦੇ ਵਿਦਿਆਰਥੀਆਂ ਵਿੱਚ ਏਕਤਾ ਅਤੇ ਸਾਂਝ ਪੱਖੋਂ ਅਜਿਹੀਆਂ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਤੇ ਪ੍ਰੀਤ ਟਰੈਕਟਰ ਫ਼ਰਮ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ।