ਪੰਜਾਬੀਆਂ ਨੂੰ ਗ਼ਰੀਬਾਂ ਦੇ ਹੱਕ ’ਚ ਖੜ੍ਹਨ ਵਾਲਾ ਪਹਿਲਾ ਮੁੱਖ ਮੰਤਰੀ ਮਿਲਿਆ: ਸੂਦ
ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਗ਼ਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਬਾਰੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਵਰਗਾ ਅਜਿਹਾ ਪਹਿਲਾ ਮੁੱਖ ਮੰਤਰੀ ਮਿਲਿਆ ਹੈ ਜੋ ਗ਼ਰੀਬਾਂ...
Advertisement
ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਗ਼ਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਬਾਰੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਵਰਗਾ ਅਜਿਹਾ ਪਹਿਲਾ ਮੁੱਖ ਮੰਤਰੀ ਮਿਲਿਆ ਹੈ ਜੋ ਗ਼ਰੀਬਾਂ ਦੇ ਹੱਕ ਵਿੱਚ ਡਟ ਕੇ ਖੜ੍ਹਦਾ ਹੋਇਆ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਸਿੱਧੀ ਟੱਕਰ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ 10 ਲੱਖ ਦੀ ਸਿਹਤ ਬੀਮਾ ਯੋਜਨਾ ਲਿਆਂਦੀ ਗਈ ਹੈ, ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ, ਗ਼ਰੀਬਾਂ ਲਈ ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗ਼ਰੀਬਾਂ ਨਾਲ ਧੱਕਾ ਕਰਨ ’ਤੇ ਉਤਰ ਆਈ ਹੈ ਜਿਸ ਦੀ ਪ੍ਰਤੱਖ ਮਿਸਾਲ ਇਹ ਹੈ ਕਿ ਉਨ੍ਹਾਂ ਵੱਲੋਂ ਲੱਖਾਂ ਗ਼ਰੀਬਾਂ ਦੇ ਰਾਸ਼ਨ ਕਾਰਡ ਕੱਟਣ ਦਾ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਦਲੇਰੀ ਵਾਲੇ ਫ਼ੈਸਲੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਹੀ ਲੈ ਸਕਦਾ ਹੈ ਤੇ ਉਨ੍ਹਾਂ ਇਹ ਫ਼ੈਸਲਾ ਲਿਆ ਹੈ।
Advertisement
Advertisement