ਕੋਲੇ ਨਾਲ ਭਰੇ ਟਰੱਕ ’ਚ ਛੁਪਾਏ ਕੁਇੰਟਲ ਭੁੱਕੀ ਡੋਡੇ ਬਰਾਮਦ

ਕੋਲੇ ਨਾਲ ਭਰੇ ਟਰੱਕ ’ਚ ਛੁਪਾਏ ਕੁਇੰਟਲ ਭੁੱਕੀ ਡੋਡੇ ਬਰਾਮਦ

ਭੁੱਕੀ ਡੋਡਿਆਂ ਦੇ ਨਾਲ ਕਾਬੂ ਕੀਤਾ ਗਿਆ ਮੁਲਜ਼ਮ ਪੁਲੀਸ ਅਧਿਕਾਰੀ ਦੇ ਨਾਲ।

ਪੱਤਰ ਪ੍ਰੇਰਕ

ਸਮਾਣਾ, 21 ਜਨਵਰੀ

ਸੀਆਈਏ ਸਟਾਫ ਦੀ ਟੀਮ ਨੇ ਕੋਲੇ ਨਾਲ ਭਰੇ ਟਰੱਕ ’ਚੋਂ ਰਾਜਸਥਾਨ ਤੋਂ ਤਸਕਰੀ ਕਰਕੇ ਲਿਆਂਦੀ ਜਾ ਰਹੀ ਇਕ ਕੁਇੰਟਲ ਭੁੱਕੀ-ਡੋਡੇ ਸਣੇ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ ਜਦੋਂ ਕਿ ਟਰੱਕ ਸਵਾਰ ਉਸ ਦਾ ਸਾਥੀ ਫਰਾਰ ਹੋ ਗਿਆ। ਸੀਆਈਏ. ਵੱਲੋਂ ਥਾਣਾ ਸਿਟੀ ਵਿੱਚ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਟਰੱਕ ਅਤੇ ਭੁੱਕੀ ਡੋਡਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛ-ਗਿੱਛ ਲਈ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਕੇ ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਵੇਦ ਪ੍ਰਕਾਸ਼ ਵਾਸੀ ਮਲਕਾਨਾ, ਸਮਾਣਾ ਅਤੇ ਜੱਗੀ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ। ਸੀਆਈਏ ਸਟਾਫ ਮੁਖੀ ਸਬ-ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਰਾਤ ਸਮੇਂ ਗਸ਼ਤ ਦੌਰਾਨ ਮੁਲਜ਼ਮਾਂ ਵੱਲੋਂ ਹੋਰ ਸੂਬਿਆਂ ਵਿੱਚੋਂ ਭੁੱਕੀ-ਡੋਡਾ ਪੋਸਤ ਲਿਆ ਕੇ ਵੇਚਣ ਦਾ ਧੰਦਾ ਕਰਨ ਸਬੰਧੀ ਮਿਲੀ ਸੂਚਨਾ ਦੇ ਅਧਾਰ ’ਤੇ ਭਵਾਨੀਗੜ੍ਹ ਰੋਡ ’ਤੇ ਸਥਿਤ ਨਰਸਰੀ ਨੇੜੇ ਨਾਕੇ ਦੌਰਾਨ ਕੋਲੇ ਦੇ ਭਰੇ ਟਰੱਕ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕਰਨ ’ਤੇ ਬਕਸੇ ’ਚ ਪਲਾਸਟਿਕ ਦੇ ਥੈਲਿਆਂ ਵਿੱਚ ਛਿਪਾ ਕੇ ਰੱਖੀ ਰਾਜਸਥਾਨ ਤੋਂ ਤਸਕਰੀ ਕਰ ਕੇ ਲਿਆਂਦੀ ਜਾ ਰਹੀ 100 ਕਿਲੋ ਭੁੱਕੀ- ਡੋਡੇ ਬਰਾਮਦ ਕੀਤੇ ਅਤੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਜਦੋਂ ਕਿ ਦੂਜਾ ਮੁਲਜ਼ਮ ਫਰਾਰ ਹੋ ਗਿਆ।

32 ਕਿੱਲੋ ਭੁੱਕੀ ਚੂਰੇ ਸਮੇਤ ਕਾਬੂ

ਰਾਜਪੁਰਾ (ਪੱਤਰ ਪ੍ਰੇਰਕ): ਇੱਥੋਂ ਦੇ ਸਪੈਸ਼ਲ ਸੈਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 32 ਕਿੱਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ। ਸਪੈਸ਼ਲ ਸੈਲ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਸੁੱਖਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਪਟਿਆਲਾ ਰੋਡ ਦੇ ਲਿਬਰਟੀ ਚੌਕ ’ਚ ਨਾਕਾਬੰਦੀ ਕਰ ਕੇ ਜਦੋਂ ਸ਼ੱਕੀ ਜ਼ੈੱਨ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 32 ਕਿੱਲੋ ਭੁੱਕੀ ਚੂਰਾ ਬਰਾਮਦ ਹੋਇਆ। ਇਸ ’ਤੇ ਪੁਲੀਸ ਨੇ ਕਾਰ ਚਾਲਕ ਦਰਸ਼ਨ ਸਿੰਘ ਵਾਸੀ ਪਿੰਡ ਅਸਮਾਨਪੁਰ ਖਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਿਥੋਂ ਉਸ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All