ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੇਲਵੇ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਮੁਜ਼ਾਹਰਾ

ਆਲ ਇੰਡੀਆ ਐੱਸਸੀ/ਐੱਸਟੀ ਰੇਲਵੇ ਕਰਮਚਾਰੀ ਐਸੋਸੀਏਸ਼ਨ ਜ਼ੋਨ ਪਟਿਆਲਾ ਲੋਕੋਮੋਟਿਵ ਵਰਕਸ਼ਾਪ ਵੱਲੋਂ ਪੀਐੱਲਡਬਲਿਊ ਦੇ ਟੀਟੀਸੀ ਚੌਕ ਅਤੇ ਪ੍ਰਸ਼ਾਸਨਿਕ ਭਵਨ ਦੇ ਅੱਗੇ ਮੁਜ਼ਾਹਰਾ ਕੀਤਾ ਗਿਆ। ਇਹ ਮੁਜ਼ਾਹਰਾ ਪੀਐੱਲਡਬਲਿਊ ਦੇ ਪ੍ਰਸੋਨਲ ਵਿਭਾਗ ਵੱਲੋਂ ਡੀਓਪੀਟੀ ਅਤੇ ਰੇਲਵੇ ਬੋਰਡ ਦੀਆਂ ਸਪੱਸ਼ਟ ਨੀਤੀਆਂ ਦੇ ਬਾਵਜੂਦ ਰਾਖਵੇਂ...
ਰੇਲਵੇ ਵਰਕਸ਼ਾਪ ਵਿੱਚ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ। -ਫੋਟੋ: ਅਕੀਦਾ
Advertisement
ਆਲ ਇੰਡੀਆ ਐੱਸਸੀ/ਐੱਸਟੀ ਰੇਲਵੇ ਕਰਮਚਾਰੀ ਐਸੋਸੀਏਸ਼ਨ ਜ਼ੋਨ ਪਟਿਆਲਾ ਲੋਕੋਮੋਟਿਵ ਵਰਕਸ਼ਾਪ ਵੱਲੋਂ ਪੀਐੱਲਡਬਲਿਊ ਦੇ ਟੀਟੀਸੀ ਚੌਕ ਅਤੇ ਪ੍ਰਸ਼ਾਸਨਿਕ ਭਵਨ ਦੇ ਅੱਗੇ ਮੁਜ਼ਾਹਰਾ ਕੀਤਾ ਗਿਆ। ਇਹ ਮੁਜ਼ਾਹਰਾ ਪੀਐੱਲਡਬਲਿਊ ਦੇ ਪ੍ਰਸੋਨਲ ਵਿਭਾਗ ਵੱਲੋਂ ਡੀਓਪੀਟੀ ਅਤੇ ਰੇਲਵੇ ਬੋਰਡ ਦੀਆਂ ਸਪੱਸ਼ਟ ਨੀਤੀਆਂ ਦੇ ਬਾਵਜੂਦ ਰਾਖਵੇਂ ਵਰਗ ਦੇ ਕਰਮਚਾਰੀਆਂ ਨੂੰ ਵਿਭਾਗੀ ਤਰੱਕੀ ਦਾ ਲਾਭ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਆਗੂਆਂ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਐਸੋਸੀਏਸ਼ਨ ਇਸ ਮੁੱਦੇ ਨੂੰ ਲੈ ਕੇ ਪੀਐੱਲਡਬਲਿਊ ਪ੍ਰਸ਼ਾਸਨ ਨਾਲ ਲਗਾਤਾਰ ਪੱਤਰ ਵਿਹਾਰ ਅਤੇ ਮੀਟਿੰਗਾਂ ਕਰ ਰਹੀ ਹੈ, ਪਰ ਅੱਜ ਤੱਕ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਇਹ ਬਹੁਤ ਹੀ ਮੰਦਭਾਗਾ ਹੈ ਕਿ ਰੇਲਵੇ ਬੋਰਡ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਪੀਐੱਲਡਬਲਿਊ ਦਾ ਪ੍ਰਸੋਨਲ ਵਿਭਾਗ ਮਨਮਾਨੀ ਕਰਨ ’ਤੇ ਉਤਾਰੂ ਹੈ ਅਤੇ ਰਾਖਵੇਂ ਵਰਗ ਦੇ ਕਰਮਚਾਰੀਆਂ ਦੇ ਹੱਕਾਂ ਦਾ ਘਾਣ ਕਰ ਰਿਹਾ ਹੈ। ਅੱਜ ਐਸੋਸੀਏਸ਼ਨ ਵੱਲੋਂ ਗੇਟ ਰੈਲੀ ਵਿੱਚ ਸੰਗਠਨ ਦੇ ਜ਼ੋਨਲ ਪ੍ਰਧਾਨ ਪ੍ਰਦੀਪ ਕੁਮਾਰ, ਜ਼ੋਨਲ ਸਕੱਤਰ ਕੁਲਦੀਪ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਸੰਘਰਸ਼ ਜਾਰੀ ਰਹੇਗਾ।

Advertisement
Advertisement