ਮੀਂਹ ਤੇ ਹਨੇਰੀ ਨੇ ਝੋਨੇ ਦੀ ਫ਼ਸਲ ਵਿਛਾਈ : The Tribune India

ਮੀਂਹ ਤੇ ਹਨੇਰੀ ਨੇ ਝੋਨੇ ਦੀ ਫ਼ਸਲ ਵਿਛਾਈ

ਝਾੜ ’ਤੇ ਮਾੜਾ ਅਸਰ ਪੈਣ ਦਾ ਖ਼ਦਸ਼ਾ; ਸਬਜ਼ੀਆਂ ਦੀ ਫ਼ਸਲ ਵੀ ਨੁਕਸਾਨੀ

ਮੀਂਹ ਤੇ ਹਨੇਰੀ ਨੇ ਝੋਨੇ ਦੀ ਫ਼ਸਲ ਵਿਛਾਈ

ਪਾਤੜਾਂ ਵਿੱਚ ਹਵਾ ਤੇ ਮੀਂਹ ਕਾਰਨ ਵਿੱਛਿਆ ਝੋਨਾ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 23 ਸਤੰਬਰ

ਇੱਥੇ ਭਾਰੀ ਮੀਂਹ ਅਤੇ ਤੇਜ਼ ਹਨੇਰੀ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ। ਸਰਦ ਰੁੱਤ ਦੀਆਂ ਸਬਜ਼ੀਆਂ ਵੀ ਖ਼ਰਾਬ ਹੋ ਗਈਆਂ ਹਨ। ਲੋਕਾਂ ਨੂੰ ਪਸ਼ੂਆਂ ਲਈ ਹਰਾ ਚਾਰਾ ਵੱਢਣ ਅਤੇ ਲਿਆਉਣ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ।

ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਮਾਹਲ, ਹਰੀ ਸਿੰਘ ਮੋਮੀਆਂ, ਸੁਰਜੀਤ ਸਿੰਘ ਬਕਰਾਹਾ ਤੇ ਡਾ. ਜੁਝਾਰ ਸਿੰਘ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਇਲਾਕੇ ਅੰਦਰ ਭਾਰੀ ਬਾਰਸ਼ ਹੋਈ ਹੈ ਜਿਸ ਨਾਲ ਪੱਕ ਚੁੱਕੇ ਝੋਨੇ ਦੇ ਨਾਲ ਨਿਸਾਰੇ ’ਤੇ ਆਏ ਝੋਨੇ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਰਕੇ ਪੱਕ ਕੇ ਡਿੱਗ ਗਏ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ ਅਤੇ ਝਾੜ ’ਤੇ ਬੁਰਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨਿੱਸਰ ਰਹੇ ਝੋਨੇ ਦਾ ਹਨੇਰੀ ਕਾਰਨ ਬੂਰ ਝੜ ਰਿਹਾ ਹੈ ਜਿਸ ਨਾਲ ਝੋਨੇ ਦਾ ਝਾੜ ਘਟਣ ਅਤੇ ਦਾਣੇ ਖ਼ਰਾਬ ਹੋ ਸਕਦੇ ਹਨ। ਜਿਨ੍ਹਾਂ ਕਿਸਾਨਾਂ ਨੇ ਝੋਨਾ ਵੱਢ ਲਿਆ ਸੀ, ਬਰਸਾਤ ਕਾਰਨ ਮੰਡੀਆਂ ਵਿੱਚ ਆਈ ਝੋਨੇ ਦੀ ਫਸਲ ਪਾਣੀ ਵਿੱਚ ਭਿੱਜ ਗਈ ਹੈ ਅਤੇ ਘੱਟ ਭਾਅ ਵਿਕੇਗੀ ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਘਾਟਾ ਸਹਿਣ ਕਰਨਾ ਪਵੇਗਾ। ਸਰਦੀ ਦੇ ਮੌਸਮ ਵਾਲੀਆਂ ਬੀਜੀਆਂ ਗਈਆਂ ਸਬਜ਼ੀਆਂ ’ਤੇ ਵੀ ਮਾੜਾ ਪ੍ਰਭਾਵ ਪਿਆ ਅਤੇ ਪਸ਼ੂਆਂ ਲਈ ਹਰਾ ਚਾਰਾ ਵੱਢਣ ਤੇ ਲਿਆਉਣ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ।

ਡਕਾਲਾ (ਮਾਨਵਜੋਤ ਭਿੰਡਰ): ਇਲਾਕੇ ਵਿੱਚ ਅੱਜ ਦੂਜੇ ਦਿਨ ਵੀ ਬਾਰਸ਼ ਹੋਈ। ਇਕ ਪਾਸੇ ਲੋਕਾਂ ਨੇ ਹੁਮਸ ਤੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ, ਦੂਜੇ ਪਾਸੇ ਝੋਨੇ ਦੀ ਫ਼ਸਲ ਨੁਕਸਾਨੇ ਜਾਣ ਕਾਰਨ ਕਿਸਾਨ ਨਿਰਾਸ਼ ਦਿਖਾਈ ਦਿੱਤੇ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਬਾਰਸ਼ ਦੌਰਾਨ ਹਵਾ ਨਹੀਂ ਵਗਦੀ ਤੇ ਮੀਂਹ ਟਿਕ ਕੇ ਪੈਂਦਾ ਹੈ ਤਾਂ ਇਹ ਝੋਨੇ ਦੀਆਂ ਪਛੇਤੀਆਂ ਕਿਸਮਾਂ ਲਈ ਲਾਭਦਾਇਕ ਹੈ, ਪ੍ਰੰਤੂ ਜੇਕਰ ਬਾਰਸ਼ ਨਾਲ ਤੇਜ਼ ਹਵਾ ਵਗੇਗੀ ਤਾਂ ਨੁਕਸਾਨ ਦਾ ਖਦਸ਼ਾ ਹੈ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All