ਖੇਤਰੀ ਪ੍ਰਤੀਨਿਧ
ਪਟਿਆਲਾ, 6 ਅਗਸਤ
ਵਿਸ਼ਵ ਸਤਨਪਾਨ ਸਪਤਾਹ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦੀ ਗਾਇਨੀ ਓਪੀਡੀ ਵਿੱਚ ਚੈੱਕਅੱਪ ਕਰਵਾਉਣ ਆਈਆਂ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਮਾਂ ਦਾ ਦੁੱਧ ਨਵ ਜਨਮੇ ਬੱਚੇ ਲਈ ਅ੍ਰੰਮਿਤ ਬਰਾਬਰ ਹੈ। ਔਰਤਾਂ ਆਪਣੇ ਜਿਹੜੇ ਨਵ ਜੰਮਿਆਂ ਬੱਚਿਆਂ ਨੂੰ 6 ਮਹੀਨੇ ਤੱਕ ਸਿਰਫ਼ ਆਪਣਾ ਦੁੱਧ ਹੀ ਪਿਲਾਉਂਦੀਆਂ ਹਨ, ਉਨ੍ਹਾ ਬੱਚਿਆਂ ਦਾ ਵਿਕਾਸ ਨਿਰੰਤਰ ਹੁੰਦਾ ਹੈ ਅਤੇ ਦੂਜਿਆਂ ਬੱਚਿਆਂ ਨਾਲੋਂ ਵਧੇਰੇ ਤੰਦਰੁਸਤ ਰਹਿੰਦੇ ਹਨ। ਔਰਤਾਂ ਦੇ ਰੋਗਾਂ ਦੇ ਮਾਹਰ ਡਾ. ਆਰਤੀ ਪਾਂਡਵ ਨੇ ਗਰਭਵਤੀ ਮਾਂਵਾ ਨਵਜੰਮਿਆਂ ਨੂੰ ਦੁੱਧ ਪਿਲਾਉਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪੋਸ਼ਟਿਕ ਖਾਧ ਪਦਾਰਥ ਦੇਣੇ ਸ਼ੁਰੂ ਕਰ ਦੇਣੇ ਚਾਹੀਦੇ ਹਨ ਅਤੇ ਡੱਬਾ ਬੰਦ ਦੁੱਧ ਬੱਚੇ ਨੂੰ ਨਹੀਂ ਦੇਣਾ ਚਾਹੀਦਾ। ਇਸ ਮੌਕੇ ਉਨ੍ਹਾਂ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ, ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੌਰ, ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਹਾਜ਼ਰ ਸਨ।