ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 3 ਮਾਰਚ
ਸੰਯੁਕਤ ਸਮਾਜ ਮੋਰਚੇ ਦੇ ਸਰਪ੍ਰਸਤ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ ਵੱਖ ਹਲਕਿਆਂ ਦੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਸ਼ਾਮਲ ਹੋਏ।
ਹਲਕਾ ਸਨੌਰ ਦੇ ਉਮੀਦਵਾਰ ਬੂਟਾ ਸਿੰਘ ਸ਼ਾਦੀਪੁਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਾਰੇ ਉਮੀਦਵਾਰਾਂ ਵੱਲੋਂ ਮਿਸ਼ਨ 2024 ਦੀ ਸ਼ੁਰੂਆਤ ਕਰਦਿਆਂ ਚੋਣਾਂ ਨੂੰ ਲੈ ਕੇ ਨਵੀ ਰਣਨੀਤੀ ਤਿਆਰ ਕੀਤੀ ਗਈ। ਸਾਰੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਹਿਲਾਂ ਵਾਂਗ ਪੂਰੀ ਇਮਾਨਦਾਰੀ ਨਾਲ ਚੋਣਾਂ ਲੜਨ ਦਾ ਪ੍ਰਣ ਲਿਆ।
ਮੀਟਿੰਗ ਵਿੱਚ ਕਿਹਾ ਗਿਆ ਕਿ ਉਮੀਦਵਾਰ ਆਪੋ-ਆਪਣੇ ਹਲਕਿਆਂ ਵਿੱਚ ਮੁੱਖ ਦਫ਼ਤਰ ਖੋਲ੍ਹਣਗੇ। ਇਸ ਮੌਕੇ ਹਲਕਾ ਸਨੌਰ ਦੇ ਉਮੀਦਵਾਰ ਬੂਟਾ ਸਿੰਘ ਸ਼ਾਦੀਪੁਰ ਉਚੇਚੇ ਤੌਰ ’ਤੇ ਸ਼ਾਮਲ ਹੋਏ ਅਤੇ ਮਿਸ਼ਨ 2024 ਲਈ ਕਿਹਾ ਕਿ ਸਾਰੀਆਂ ਜਥੇਬੰਦੀਆ ਮੋਢੇ ਨਾਲ ਮੋਢਾ ਲਾ ਕੇ ਡੱਟ ਕੇ ਸਾਥ ਦੇਣਗੀਆਂ।