ਰਾਜਿੰਦਰ ਵਿਰਕ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਹਲਕਾ ਸਨੌਰ ਦੇ ਪਿੰਡ ਜੁਲਾਹਖੇੜੀ ਵਿਚ ਹੜ੍ਹ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਕਿਸਾਨਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਰਾਜਿੰਦਰ ਸਿੰਘ ਵਿਰਕ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਹਲਕਾ ਸਨੌਰ ਦੇ ਪਿੰਡ ਜੁਲਾਹਖੇੜੀ ਵਿਚ ਹੜ੍ਹ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਕਿਸਾਨਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਰਾਜਿੰਦਰ ਸਿੰਘ ਵਿਰਕ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਸਾਧੂਨਗਰ ਦੇ ਵਸਨੀਕਾਂ ਨੇ ਪਿੰਡ ਦੀਆਂ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਦੀ ਮੁਸ਼ਕਿਲ ਬਾਰੇ ਵੀ ਦੱਸਿਆ। ਰਾਜਿੰਦਰ ਸਿੰਘ ਵਿਰਕ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਰੋਸਾ ਦੁਆਇਆ ਕਿ ਉਹ ਗੰਦੇ ਪਾਣੀ ਦੀ ਨਿਕਾਸੀ ਵਾਸਤੇ ਜਲਦੀ ਹੀ ਟੀਮ ਲਗਾ ਕੇ ਇਸ ਮੁਸ਼ਕਿਲ ਨੂੰ ਹੱਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਇੰਚਾਰਜ ਐੱਨ.ਕੇ.ਸ਼ਰਮਾ ਅਤੇ ਸਮੁੱਚੀ ਲੀਡਰਸ਼ਿਪ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ।
Advertisement
Advertisement
×