ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬੀ ਵਿਭਾਗ ਦੇ ਮੁਖੀ ਬਣੇ ਰਾਜਵੰਤ ਕੌਰ ਪੰਜਾਬੀ

ਯੂਨੀਵਰਸਿਟੀ ’ਚ ਕਲਰਕ ਤੋਂ ਕੀਤੀ ਸੀ ਕਰੀਅਰ ਦੀ ਸ਼ੁਰੂਆਤ
ਰਾਜਵੰਤ ਕੌਰ ਪੰਜਾਬੀ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 1 ਜੂਨ

Advertisement

ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਵਿਭਾਗ ਵਿੱਚ ਮੁਖੀ ਬਣੇ ਹਨ। ਐੱਮਏ (ਪੰਜਾਬੀ ਅਤੇ ਧਰਮ ਅਧਿਐਨ) ਦੀਆਂ ਡਿਗਰੀਆਂ ਪ੍ਰਾਪਤ ਕਰਨ ਤੋਂ ਇਲਾਵਾ ਉਰਦੂ ਅਤੇ ਫ਼ਾਰਸੀ ਜ਼ੁਬਾਨਾਂ ਵਿੱਚ ਤਾਲੀਮ ਹਾਸਿਲ ਕਰਨ ਵਾਲੇ ਡਾ. ਰਾਜਵੰਤ ਨੇ ‘ਪੰਜਾਬ ਦੇ ਵਿਆਹ ਸਮੇਂ ਦੇ ਲੋਕਗੀਤਾਂ ਵਿੱਚ ਭਾਵ ਸੰਚਾਰ ਵਿਸ਼ੇ ’ਤੇ ਪੀਐੱਚਡੀ ਕੀਤੀ ਸੀ। ਉਨ੍ਹਾਂ ਯੂਨੀਵਰਸਿਟੀ ਵਿੱਚ ਡੇਲੀ ਵੇਜਿਜ਼ (ਦਿਹਾੜੀਦਾਰ) ਕਲਰਕ ਵਜੋਂ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਸਟੈਨੋ ਟਾਈਪਿਸਟ ਦੇ ਅਹੁਦੇ ’ਤੇ ਵੀ ਲੰਮਾ ਸਮਾਂ ਕੰਮ ਕੀਤਾ ਤੇ ਅਕਾਦਮਿਕ ਸਿੱਖਿਆ ਪ੍ਰਾਪਤੀ ਦਾ ਅਮਲ ਵੀ ਜਾਰੀ ਰੱਖਿਆ। ਉਪਰੰਤ ਉਨ੍ਹਾਂ ਨੇ ਪਹਿਲਾਂ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਤਕਨੀਕੀ ਵਿਕਾਸ ਦਾ ਉਚਤਮ ਕੇਂਦਰ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾਈਆਂ। ਸਾਲ 2011 ਵਿਚ ਉਹ ਪੰਜਾਬੀ ਵਿਭਾਗ ਵਿੱਚ ਬਤੌਰ ਅਸਿਸਟੈਂਟ ਪ੍ਰੋਫ਼ੈਸਰ ਤਾਇਨਾਤ ਹੋਏ। ਡਾ. ਰਾਜਵੰਤ ਕੌਰ ‘ਪੰਜਾਬੀ’ ਦੀ ਇਕ ਪ੍ਰਸਿੱਧ ਕਲਮਕਾਰ ਵਜੋਂ ਵੀ ਵਿਸ਼ੇਸ਼ ਪਛਾਣ ਹੈ। ਉਨ੍ਹਾਂ ਦੀਆਂ 21 ਪੁਸਤਕਾਂ ਛਪ ਚੁੱਕੀਆਂ ਹਨ। ਡਾ. ਰਾਜਵੰਤ ਕੌਰ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ ਦੇ ਜੀਵਨ ਸਾਥਣ ਹਨ।

Advertisement