ਰੱਖੜਾ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕੌਂਸਲ ਦਫ਼ਤਰ ਸਮਾਣਾ ਵਿੱਚ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਆਂਗਣਵਾੜੀ ਵਰਕਰਾਂ ਵਜੋਂ ਚੁਣੀਆਂ ਗਈਆਂ ਪੰਜ ਨਵ-ਨਿਯੁਕਤ ਮਹਿਲਾਵਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ...
Advertisement
ਕੌਂਸਲ ਦਫ਼ਤਰ ਸਮਾਣਾ ਵਿੱਚ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਆਂਗਣਵਾੜੀ ਵਰਕਰਾਂ ਵਜੋਂ ਚੁਣੀਆਂ ਗਈਆਂ ਪੰਜ ਨਵ-ਨਿਯੁਕਤ ਮਹਿਲਾਵਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ੍ਰੀ ਰੱਖੜਾ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਯੋਗ ਉਮੀਦਵਾਰਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਪ੍ਰਧਾਨ ਕੂਪਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਵਾਈਸ ਪ੍ਰਧਾਨ ਧਰਮਪਾਲ, ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ ਤੇ ਗੁਰਦੀਪ ਸ਼ਰਮਾ ਅਤੇ ਪਾਰਟੀ ਵਰਕਰ ਹਾਜ਼ਰ ਸਨ।
Advertisement
Advertisement
×

