ਪਟਿਆਲਾ: ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਅਗਵਾਈ ਹੇਠ ਵਫ਼ਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਵਜੋਂ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦਾ ਸਨਮਾਨ ਕੀਤਾ ਗਿਆ। ਪ੍ਰੋ. ਬੱਲੂਆਣਾ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਰੱਖੜਾ ਨਾਲ ਪਾਰਟੀ ਦੀਆਂ ਉਸਾਰੂ ਰਾਜਸੀ ਤੇ ਧਾਰਮਿਕ ਗਤੀਵਿਧੀਆਂ ’ਤੇ ਵੀ ਅਹਿਮ ਚਰਚਾ ਹੋਈ। ਇਸ ਮੌਕੇ ਗੁਰਦੀਪ ਸਿੰਘ ਵਾਲੀਆ ਤੇ ਐੱਮ.ਐੱਸ. ਢਿੱਲੋਂ ਵੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ