ਪਟਿਆਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਜਾਣਿਆ। ਇਸ ਮੁਲਾਕਾਤ ਬਾਰੇ ਉਨ੍ਹਾਂ ਇੱਥੇ ਦੱਸਿਆ ਕਿ ਸ੍ਰੀ ਬਾਦਲ ਚੜ੍ਹਦੀਕਲਾ ਵਿਚ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਏਕੇ ਤਹਿਤ ਪੰਥ ਦੀ ਚੜ੍ਹਦੀਕਲਾ ਦੀ ਸੁੱਖ ਮੰਗਦੇ ਹਨ। ਇਸ ਵੇਲੇ ਉਨ੍ਹਾਂ ਨਾਲ ਪਟਿਆਲਾ ਦਿਹਾਤੀ ਦੇ ਇੰਚਾਰਜ ਬਿੱਟੂ ਚੱਠਾ ਵੀ ਸਨ। ਰੱਖੜਾ ਨੇ ਦੱਸਿਆ ਕਿ ਸ੍ਰੀ ਬਾਦਲ ਨੇ ਪੰਥ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜਦੋਂ ਕਦੇ ਵੀ ਪੰਥ ’ਤੇ ਸੰਕਟ ਆਇਆ ਹੈ ਤਾਂ ਪੰਥ ਨੇ ਏਕੇ ਵਿਚ ਰਹਿ ਕੇ ਹੀ ਉਸ ਦਾ ਸਾਹਮਣਾ ਕੀਤਾ ਹੈ ਤੇ ਹਮੇਸ਼ਾ ਪੰਥ ਦੀ ਜਿੱਤ ਹੋਈ ਹੈ, ਅੱਜ ਵੀ ਉਹ ਇਹੀ ਆਸ ਕਰਦੇ ਹਨ ਕਿ ਪੰਥ ਏਕੇ ਵਿਚ ਰਹਿ ਕੇ ਸੰਕਟ ਦਾ ਸਾਹਮਣਾ ਕਰੇ।