ਪੱਤਰ ਪ੍ਰੇਰਕ
ਪਟਿਆਲਾ, 1 ਅਗਸਤ
ਵਣ ਵਿਭਾਗ, ਜੰਗਲੀ ਜੀਵ ਤੇ ਜੰਗਲਾਤ ਨਿਗਮ ਵਿਚਲੇ ਚੌਥਾ ਦਰਜਾ ਕਰਮੀਆਂ ਵੱਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ ਵਣ ਪਾਲ ਸਾਊਥ ਸਰਕਲ ਦੇ ਦਫ਼ਤਰ ਅੱਗੇ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਏ। ਜੰਗਲਾਤ ਕਾਮਿਆਂ ਦਾ ਪੱਕਾ ਮੋਰਚਾ ਅੱਜ 22ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਨਾਭਾ ਤੇ ਪਟਿਆਲਾ ਵਾਲੀ ਸੜਕ ਨੂੰ ਕੁਝ ਸਮਾਂ ਠੱਪ ਕੀਤਾ ਗਿਆ। ਰੈਲੀ ਵਿਚ ਪਹੁੰਚੇ ਦਰਸ਼ਨ ਸਿੰਘ ਨੇ ਕਿਹਾ ਕਿ 3 ਅਗਸਤ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਰਿਹਾਇਸ਼ ਅੱਗੇ ਰੋਸ ਰੈਲੀ ਕੀਤੀ ਜਾਵੇਗੀ।