ਪੱਤਰ ਪ੍ਰੇਰਕ
ਪਟਿਆਲਾ, 14 ਜੁਲਾਈ
ਜੰਗਲਾਤ, ਜੰਗਲੀ ਜੀਵ ਦੇ ਡੇਲੀਵੇਜਿਜ਼ ਕਾਮਿਆਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਅਣਮਿਥੇ ਸਮੇਂ ਲਈ ਲਗਾਇਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਵਣ ਕਾਮਿਆਂ ਵੱਲੋਂ ਵਣਪਾਲ ਸਾਊਥ ਸਰਕਲ ਸਾਹਮਣੇ ਕੇਂਦਰੀ ਜੇਲ੍ਹ ਪਟਿਆਲਾ ਦੇ ਦਫ਼ਤਰ ਅੱਗੇ ਰੈਲੀ ਕਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੇ ਕਿਹਾ ਕਿ 15-20 ਸਾਲਾ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕਰਨਾ, ਤਨਖ਼ਾਹਾਂ ਵਿੱਚ ਵਾਧਾ ਕਰਨ ਅਤੇ ਬਣਦੀਆਂ ਸਾਰੀਆਂ ਸਹੂਲਤਾਂ ਦੇਣ ਦੀ ਬਜਾਏ ਸਰਕਾਰ ਨੇ ਤਨਖ਼ਾਹਾਂ ਦੇਣ ਦਾ ਬਜਟ ਹੀ ਜਾਰੀ ਨਹੀਂ ਕੀਤਾ।