ਨਿੱਜੀ ਪੱਤਰ ਪ੍ਰੇਰਕ
ਨਾਭਾ, 28 ਮਈ
ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਰਮਨਦੀਪ ਸਿੰਘ ਭੰਗੂ ਨੂੰ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਸੁਪਰਡੈਂਟ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਇਕਬਾਲ ਸਿੰਘ ਧਾਲੀਵਾਲ ਦੀ ਥਾਂ ਅਹੁਦਾ ਸੰਭਾਲਿਆ ਹੈ। ਸ੍ਰੀ ਧਾਲੀਵਾਲ ਨੂੰ ਕਪੂਰਥਲਾ ਜੇਲ੍ਹ ਵਿੱਚ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਮਨਦੀਪ ਭੰਗੂ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਜੇਲ੍ਹ ਵਿੱਚ ਐਡੀਸ਼ਨਲ ਸੁਪਰਡੈਂਟ ਵਜੋਂ ਕਾਰਜਸ਼ੀਲ ਸਨ।