ਗੁਰਨਾਮ ਸਿੰਘ ਚੌਹਾਨ
ਪਾਤੜਾਂ, 15 ਅਪਰੈਲ
ਨਗਰ ਕੌਂਸਲ ਪਾਤੜਾਂ ਦੇ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਹੋਈ। ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਅਤੇ ਐੱਸਡੀਐੱਮ ਪਾਤੜਾਂ-ਕਮ-ਚੋਣ ਅਧਿਕਾਰੀ ਡਾ. ਪਾਲਿਕਾ ਅਰੋੜਾ ਦੀ ਦੇਖਰੇਖ ਹੇਠ ਹੋਈ ਇਸ ਚੋਣ ਦੌਰਾਨ ਮੁਲਾਜ਼ਮ ਆਗੂ ਰਹੇ ਰਣਬੀਰ ਸਿੰਘ ਨੂੰ ਨਗਰ ਕੌਂਸਲ ਦਾ ਪ੍ਰਧਾਨ, ਪ੍ਰੇਮ ਚੰਦ ਗੁਪਤਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰੀਤੀ ਜੈਨ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।