ਰਣਜੋਧ ਹਡਾਣਾ ਵੱਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ
ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਹਲਕਾ ਸਨੌਰ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਅਤੇ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਡਾਣਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਨੌਰ ਹਲਕੇ ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ’ਤੇ ਲਿਆਂਦਾ ਜਾਵੇਗਾ।
ਹਡਾਣਾ ਨੇ ਕਿਹਾ ਕਿ ਹਲਕੇ ਵਿੱਚ ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ ਦਾ ਨਿਰਮਾਣ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ ਅਤੇ ਸਿੱਖਿਆ ਸਬੰਧੀ ਪ੍ਰਾਜੈਕਟਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਇਕ ਵਿਸ਼ੇਸ਼ ਯੋਜਨਾ ਬਣਾਈ ਜਾ ਰਹੀ ਹੈ ਅਤੇ ਜ਼ਮੀਨੀ ਪੱਧਰ ’ਤੇ ਕੰਮ ਦੀ ਨਿਗਰਾਨੀ ਖ਼ੁਦ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨਾਂ ਵਿੱਚ ਅਮਨਦੀਪ ਸਿੰਘ, ਅਮਰਿੰਦਰ ਕਛਵਾ, ਅਮਰਿੰਦਰ ਸਿੰਘ ਰਾਠੀਆਂ, ਬਲਜੀਤ ਸਿੰਘ ਜਲਾਲਪੁਰ, ਬੰਟੀ ਬਿੰਜਲ, ਚਰਨਜੀਤ ਸਿੰਘ, ਦਵਿੰਦਰ ਸਿੰਘ ਮਾੜੂ, ਦੀਪਾਂਸ਼ੂ, ਗੁਰਜੀਤ ਭੱਠਲ, ਗੁਰਮੀਤ ਸਿੰਘ ਅਸਰਪੁਰ, ਗੁਰਪ੍ਰੀਤ ਸਿੰਘ ਗੋਪੀ, ਗੁਰਪ੍ਰੀਤ ਸਿੰਘ ਸਰਪੰਚ, ਹਰਪ੍ਰੀਤ ਸਿੰਘ ਘੁੰਮਣ, ਜਗਜੀਤ ਸਿੰਘ, ਕੁਲਵੰਤ ਸਿੰਘ, ਲਵਪ੍ਰੀਤ ਧਾਲੀਵਾਲ, ਮੋਹਨ ਸਿੰਘ ਧਗੜੋਲੀ ਤੇ ਸਰਬਜੀਤ ਸਿੰਘ ਅਦਾਲਤੀਵਾਲਾ ਆਦਿ ਹਾਜ਼ਰ ਸਨ।