ਨਵੀਂ ਦਿੱਲੀ, 19 ਸਤੰਬਰ
ਦਿੱਲੀ ਸਰਕਾਰ ਨੇ ਪ੍ਰਦੂਸ਼ਣ ਸਬੰਧੀ ਸ਼ਿਕਾਇਤਾਂ ਦੇ ਨਬਿੇੜੇ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਅਧਾਰ ’ਤੇ 14 ਵਿਭਾਗਾਂ ਦੀ ਰੈਂਕਿੰਗ ਕੀਤੀ ਹੈ ਜਿਸ ਵਿੱਚ ਪੂਰਬੀ ਦਿੱਲੀ ਨਗਰ ਨਿਗਮ ਚਾਰਟ ਵਿੱਚ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਪੀਡਬਲਯੂਡੀ ਅਤੇ ਐੱਸਡੀਐੱਮਸੀ ਹਨ। ਏਜੰਸੀਆਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਸੀ ਜਿਨ੍ਹਾਂ ਨੂੰ ‘ਗ੍ਰੀਨ ਦਿੱਲੀ’ ਐਪਲੀਕੇਸ਼ਨ ਰਾਹੀਂ 100 ਤੋਂ ਵੱਧ ਸ਼ਿਕਾਇਤਾਂ ਅਤੇ 1,000 ਤੋਂ ਵੱਧ ਸ਼ਿਕਾਇਤਾਂ ਆਈਆਂ ਸਨ। ਅਗਸਤ ਤੱਕ ਇਨ੍ਹਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਾਰਗੁਜ਼ਾਰੀ ਨੂੰ ਤਿੰਨ ਮਾਪਦੰਡਾਂ ’ਤੇ ਨਿਰਧਾਰਤ ਕੀਤਾ ਗਿਆ ਹੈ, ਸ਼ਿਕਾਇਤ ਨਿਪਟਾਰੇ ਦੀ ਮਾਤਰਾ, ਗੁਣਵੱਤਾ ਅਤੇ ਸਮੇਂ ਸਿਰ।