ਪੱਤਰ ਪ੍ਰੇਰਕ
ਰਾਜਪੁਰਾ, 16 ਮਾਰਚ
ਨੇੜਲੇ ਪਿੰਡ ਖੈਰਪੁਰ ਦੇ ਵਸਨੀਕ ਦੋ ਸਕੇ ਭਰਾਵਾਂ ਖ਼ਿਲਾਫ਼ ਥਾਣਾ ਸਿਟੀ ਦੀ ਪੁਲੀਸ ਨੇ ਜਬਰਜਨਾਹ ਦਾ ਕੇਸ ਦਰਜ ਕੀਤਾ ਹੈ। ਇੱਕ ਔਰਤ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਰਪ੍ਰੀਤ ਸਿੰਘ ਮੂਦੈਲਾ ਦਾ ਦੋਸਤ ਹੈ। ਗੁਰਪ੍ਰੀਤ ਸਿੰਘ ਨੇ ਮੂਦੈਲਾ ਨੂੰ ਆਪਣੀ ਕਾਰ ਵਿੱਚ ਬਿਠਾ ਲਿਆ। ਕਾਰ ਵਿੱਚ ਕੋਲਡ ਡਰਿੰਕ ਪਈ ਸੀ, ਜਿਸ ਨੂੰ ਪੀ ਕੇ ਮੂਦੈਲਾ ਨੂੰ ਚੱਕਰ ਆਉਣ ਲੱਗੇ। ਗੁਰਪ੍ਰੀਤ ਸਿੰਘ ਉਸ ਨੂੰ ਇੱਕ ਕਮਰੇ ’ਚ ਲੈ ਗਿਆ, ਜਿਥੇ ਉਸ ਨੇ ਆਪਣੇ ਭਰਾ ਮਨਪ੍ਰੀਤ ਸਿੰਘ ਨਾਲ ਮਿਲ ਕੇ ਪੀੜਤਾ ਨਾਲ ਜਬਰਜਨਾਹ ਕੀਤਾ। ਪੁਲੀਸ ਨੇ ਗੁਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਵਾਸੀਆਨ ਪਿੰਡ ਖੈਰਪੁਰ ਖ਼ਿਲਾਫ਼ ਕੇਸ ਦਰਜ ਕਰ ਕੇ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।