ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 31 ਦਸੰਬਰ
ਸਰਵ ਸਿੱਖਿਆ ਅਭਿਆਨ, ਰਮਸਾ ਦਫਤਰੀ ਮੁਲਾਜ਼ਮਾਂ ਦਾ ਤਰਕ ਹੈ ਕਿ 15 ਸਾਲਾਂ ਤੋਂ ਨੌਕਰੀ ਕਰਨ ਦੇ ਬਾਵਜੂਦ ਉਹ ਘਰ ਚਲਾਉਣ ਤੋਂ ਅਸਮਰੱਥ ਹਨ ਅਤੇ ਸਰਕਾਰ ਨੇ ਲਾਰਿਆ ਤੋਂ ਇਲਾਵਾ ਕੁਝ ਨਹੀਂ ਦਿੱਤਾ ਤਾਂ ਫਿਰ ਉਨ੍ਹਾਂ ਭਾਂਡੇ ਕੀ ਕਰਨੇ ਹਨ। ਇਸ ਲਈ ਉਹ ਇਹ ਭਾਂਡੇ ਸਰਕਾਰ ਦੇ ਲਾਰਿਆਂ ਨਾਲ ਭਰ ਕੇ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਮੋੜਨ ਜਾਣਗੇ। ਦਫ਼ਤਰੀ ਕਰਮਚਾਰੀ ਯੂਨੀਅਨ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਤਾਂ ਪੱਕਾ ਕੀਤਾ ਪਰ ਦਫ਼ਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ।