ਪੱਤਰ ਪ੍ਰੇਰਕ
ਪਟਿਆਲਾ, 25 ਅਗਸਤ
ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਲਈ ਹੁਣ ਤੱਕ 3300 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਹੁਣ ਖਿਡਾਰੀ 30 ਅਗਸਤ ਤੱਕ ਰਾਜਿਟ੍ਰੇਸ਼ਨ ਕਰਵਾ ਸਕਣਗੇ। ਇਹ ਜਾਣਕਾਰੀ ਇਥੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹੁਣ ਤੱਕ ਜ਼ਿਲ੍ਹੇ ਅੰਦਰ ਕੁੱਲ 3300 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਵਿੱਚੋਂ 1500 ਨੇ ਆਨਲਾਈਨ ਅਤੇ 1800 ਖਿਡਾਰੀਆਂ ਨੇ ਆਫ਼ਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਖੇਡ ਵਿਭਾਗ ਦੇ ਦਫ਼ਤਰ ਵਿਖੇ ਜਾ ਕੇ ਵਿਭਾਗ ਦੀ ਮਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਰਜਿਸਟ੍ਰੇਸ਼ਨ ਤਾਰੀਖ 30 ਤੱਕ ਵਧਾਈ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਖੇਡ ਹੁਨਰ ਦੀ ਭਾਲ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ 29 ਅਗਸਤ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਤੇ ਇਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਸਰਕਾਰ ਵੱਲੋਂ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਤਾਰੀਖ ਵਿੱਚ 30 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ।