ਹਰਿਆਊ ਖੁਰਦ ਦੇ ਗੁਰਦੁਆਰੇ ’ਚ ਧਾਰਮਿਕ ਸਮਾਗਮ
ਪਿੰਡ ਹਰਿਆਊ ਖੁਰਦ ਦੇ ਗੁਰਦੁਆਰਾ ਗੁਰੂ ਰਵਿਦਾਸ ਵਿੱਚ ਧਾਰਮਿਕ ਸਮਾਗਮ ਭਾਈ ਸੰਗਤ ਸਿੰਘ ਸਪੋਰਟਸ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿੱਚ ਪਿੰਡ ਜੰਡੀ ਜਗਰਾਉਂ ਤੋਂ ਆਏ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ...
Advertisement
ਪਿੰਡ ਹਰਿਆਊ ਖੁਰਦ ਦੇ ਗੁਰਦੁਆਰਾ ਗੁਰੂ ਰਵਿਦਾਸ ਵਿੱਚ ਧਾਰਮਿਕ ਸਮਾਗਮ ਭਾਈ ਸੰਗਤ ਸਿੰਘ ਸਪੋਰਟਸ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿੱਚ ਪਿੰਡ ਜੰਡੀ ਜਗਰਾਉਂ ਤੋਂ ਆਏ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ 15 ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ। ਗੁਰੂ ਘਰ ਦੇ ਗ੍ਰੰਥੀ ਸਿੰਘ ਭਾਈ ਦੇਸਾ ਸਿੰਘ ਅਤੇ ਮੰਗਤ ਸਿੰਘ ਹਰਿਆਊ ਨੇ ਦੱਸਿਆ ਹੈ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਦੇ ਉਪਰਾਲੇ ਨਾਲ ਕਰਵਾਏ ਗੁਰਮਤਿ ਸਮਾਗਮ ਵਿੱਚ ਰਾਗੀ ਸਿੰਘਾਂ ਅਤੇ ਢਾਡੀ ਸਿੰਘਾਂ ਨੇ ਗੁਰਮਤਿ ਅਤੇ ਸਿੱਖ ਇਤਿਹਾਸ ਦਾ ਪ੍ਰਚਾਰ ਕਰਕੇ ਸੰਗਤ ਨੂੰ ਗੁਰੂ ਨਾਲ ਜੁੜਨ ਲਈ ਪ੍ਰੇਰਿਆ। ਇਸੇ ਦੌਰਾਨ ਰਾਗੀ ਸਿੰਘਾਂ ਨੇ ਕੀਰਤਨ ਕੀਤਾ।
Advertisement
Advertisement