ਖੇਤਰੀ ਪ੍ਰਤੀਨਿਧ
ਪਟਿਆਲਾ, 1 ਜਨਵਰੀ
ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਛਾਪੇ ਮਾਰੇ। ਟਾਸਕ ਫੋਰਸ ਨੇ ਇਸ ਦੌਰਾਨ ਮਿਲੇ ਬੱਚਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚ ਕੀਤੀ ਤੇ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ। ਕਮੇਟੀ ਨੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬਾਲ ਭਲਾਈ ਸਕੀਮਾਂ ਸਬੰਧੀ ਜਾਗਰੂਕ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠਲੀ ਟੀਮ ਨੇ ਝੁੱਗੀ ਝੌਂਪੜੀ ਵਾਲੇ ਖੇਤਰਾਂ ‘ਚ ਜਾ ਕੇ ਬੱਚਿਆ ਦਾ ਡੇਟਾ ਇਕੱਤਰ ਕੀਤਾ ਤੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੀਮਾਂ ਤੇ ਬਾਲ ਹੈਲਪਲਾਈਨ ਨੰਬਰ 1098 ਸਬੰਧੀ ਜਾਗਰੂਕ ਕੀਤਾ।