
ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕਰਦੇ ਹੋਏ।
ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਜਨਵਰੀ
26 ਜਨਵਰੀ ਨੂੰ 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਿਸ ਦੇ ਚੱਲਦਿਆਂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਇੱਥੇ ਐੱਸ.ਐੱਸ.ਪੀ.ਦਵਕਰਮ ਜੀਤ ਦੁੱਗਲ ਨਾਲ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਪਰੇਡ ਵਿੱਚ 11 ਟੁਕੜੀਆਂ ਹਿੱਸਾ ਲੈਣਗੀਆਂ। ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 7 ਝਾਕੀਆਂ ਵੀ ਕੱਢੀਆਂ ਜਾਣਗੀਆਂ। ੇ ਮੁੱਖ ਮੰਤਰੀ ਛੋਟੀ ਨਦੀ ਅਤੇ ਵੱਡੀ ਨਦੀ ਪ੍ਰੋਜੈਕਟ ਦਾ ਉਦਘਾਟਨ ਵੀ ਕਰਗੇ। ਡੀ.ਸੀ. ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਐੱਸ.ਐੱਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ