ਖੇਤਰੀ ਪ੍ਰਤੀਨਿਧ
ਪਟਿਆਲਾ, 26 ਮਈ
ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ ‘ਤੇ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੋਸ਼ਨੀ ਵਿੱਚ ਜ਼ਿਲ੍ਹੇ ਦੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੇਵਾ ਮੁਕਤ ਪਟਵਾਰੀ ਤੇ ਕਾਨੂੰਗੋ ਇਸ ਸਬੰਧੀ ਐਸ.ਕੇ. ਬਰਾਂਚ, ਡੀ.ਸੀ. ਦਫ਼ਤਰ ਪਟਿਆਲਾ ਵਿਖੇ ਆਪਣਾ ਬਿਨੈ ਪੱਤਰ ਦੇ ਸਕਦੇ ਹਨ। ਬਿਨੈਕਾਰ ਦੀ ਉਮਰ 64 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।