ਨਾਜਾਇਜ਼ ਪਾਰਕਿੰਗ ਕਾਰਨ ਬੈਂਕ ਕਲੋਨੀ ਦੇ ਵਸਨੀਕ ਪ੍ਰੇਸ਼ਾਨ : The Tribune India

ਨਾਜਾਇਜ਼ ਪਾਰਕਿੰਗ ਕਾਰਨ ਬੈਂਕ ਕਲੋਨੀ ਦੇ ਵਸਨੀਕ ਪ੍ਰੇਸ਼ਾਨ

ਨਾਜਾਇਜ਼ ਪਾਰਕਿੰਗ ਕਾਰਨ ਬੈਂਕ ਕਲੋਨੀ ਦੇ ਵਸਨੀਕ ਪ੍ਰੇਸ਼ਾਨ

ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਨਾਲ ਮੁਲਾਕਾਤ ਕਰਦੇ ਹੋਏ ਬੈਂਕ ਕਲੋਨੀ ਦੇ ਪਤਵੰਤੇ।

ਖੇਤਰੀ ਪ੍ਰਤੀਨਿਧ

ਪਟਿਆਲਾ, 27 ਸਤੰਬਰ

ਗ਼ੈਰਕਾਨੂੰਨੀ ਪਾਰਕਿੰਗ ਦੇ ਨਾਲ-ਨਾਲ ਬੈਂਕ ਕਲੋਨੀ ਵਿੱਚ ਵਧਦੀਆਂ ਵਪਾਰਕ ਗਤੀਵਿਧੀਆਂ ਨੇ ਕਲੋਨੀ ਦੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਇਸ ਕਾਰਨ ਇਸ ਕਲੋਨੀ ਦੇ ਲੋਕ ਆਪਣੇ ਘਰਾਂ ਦੇ ਬਾਹਰ ਨਾਜਾਇਜ਼ ਪਾਰਕਿੰਗ ਤੋਂ ਪ੍ਰੇਸ਼ਾਨ ਹਨ। ਇਸ ਮਸਲੇ ਬਾਰੇ ‘ਬੈਂਕ ਕਲੋਨੀ ਵੈਲਫੇਅਰ ਐਸੋਸੀਏਸ਼ਨ’ ਦੇ ਅਹੁਦੇਦਾਰ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਨੂੰ ਮਿਲੇ। ਇਸ ’ਤੇ ਉਨ੍ਹਾਂ ਨੇ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਨਗਰ ਨਿਗਮ, ਟਰੈਫਿਕ ਪੁਲੀਸ ਨਾਲ ਮਿਲ ਕੇ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰ ਲਵੇਗੀ। ਐਸੋਸੀਏਸ਼ਨ ਦੀ ਤਰਫ਼ੋਂ ਪੁੱਜੀ ਆਰਪੀ ਪਾਂਡਵ, ਡਾ. ਆਸ਼ੀ ਰਾਜ ਸਰੀਨ, ਗੌਤਮ ਮੋਦੀ ਅਤੇ ਹੋਰ ਮੈਂਬਰਾਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬੈਂਕ ਕਲੋਨੀ ਦੇ ਤਕਰੀਬਨ ਹਰੇਕ ਪਰਿਵਾਰ ਨੂੰ ਨਾਜਾਇਜ਼ ਪਾਰਕਿੰਗ ਕਾਰਨ ਮੁਸ਼ਕਲਾਂ ਨਾਲ ਜੂੁਝਣਾ ਪੈ ਰਿਹਾ ਹੈ। ਬੈਂਕ ਕਲੋਨੀ ਦੇ ਆਲੇ-ਦੁਆਲੇ ਬਣੀਆਂ ਕਮਰਸ਼ੀਅਲ ਬਿਲਡਿੰਗਾਂ ਦੇ ਹੇਠਾਂ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਤੋਂ ਬੇਸਮੈਂਟ ਪਾਰਕਿੰਗਜ਼ ਪਾਸ ਕਰਵਾਈਆਂ ਗਈਆਂ ਹਨ, ਪਰ ਇਮਾਰਤਾਂ ਬਣ ਕੇ ਤਿਆਰ ਹੋਣ ਮਗਰੋਂ ਬੇਸਮੈਂਟ ਵਿਚਲੀਆਂ ਇਨ੍ਹਾਂ ਪਾਰਕਿੰਗਜ਼ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਇਸ ਕਾਰਨ ਹਰੇਕ ਕਮਰਸ਼ੀਅਲ ਬਿਲਡਿੰਗ ਵਿਚਲੇ ਕਰਮਚਾਰੀਆਂ ਸਮੇਤ ਇਨ੍ਹਾਂ ਇਮਾਰਤਾਂ ’ਚ ਆਉਣ ਵਾਲ਼ੇ ਲੋਕਾਂ ਨੂੰ ਸੜਕ ਦੇ ਕਿਨਾਰੇ ਜਾਂ ਬੈਂਕ ਕਲੋਨੀ ਦੀਆਂ ਗਲੀਆਂ ਵਿੱਚ ਹੀ ਲੋਕਾਂ ਦੇ ਘਰਾਂ ਦੇ ਬਾਹਰ ਆਪਣੀਆਂ ਕਾਰਾਂ ਅਤੇ ਹੋਰ ਵਾਹਨ ਖੜ੍ਹਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਤੋਂ ਕਲੋਨੀ ਵਾਸੀ ਪ੍ਰੇਸ਼ਾਨ ਹਨ। ਕਲੋਨੀ ਵਾਸੀਆਂ ਦਾ ਤਰਕ ਸੀ ਕਿ ਅਜਿਹੀ ਸੂਰਤ ’ਚ ਬੈਂਕ ਕਲੋਨੀ ਵਿੱਚ ਨਿੱੱਤ ਦਿਨ ਟਰੈਫਿਕ ਦੀ ਸਮੱਸਿਆ ਬਣੀ ਰਹਿੰਦੀ ਹੈ। ਕਈ ਵਾਰ ਤਾਂ ਘਰਾਂ ਦੇ ਬਾਹਰ ਲੋਕਾਂ ਵੱਲੋਂ ਕਾਰਾਂ ਖੜ੍ਹਾਈਆਂ ਹੋਣ ਕਾਰਨ ਕਲੋਨੀ ਵਾਸੀਆਂ ਨੂੰ ਆਪਣੇ ਘਰਾਂ ਦੇ ਅੰਦਰੋਂ ਆਪਣੀਆਂ ਹੀ ਗੱਡੀਆਂ ਕੱਢਣੀਆਂ ਮੁਸ਼ਕਲ ਹੋ ਜਾਂਦੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਕਿੰਗ ਦੀ ਇਸ ਸਮੱਸਿਆ ਕਾਰਨ ਲੋਕਾਂ ਦੀ ਨਿੱਜੀ ਜ਼ਿੰਦਗੀ ਵੀ ਪ੍ਰਭਾਵਿਤ ਹੋ ਰਹੀ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਖੇਤਰ ਵਿਚਲੇ ਇੱਕ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਬੈਂਕ ਕਲੋਨੀ ਵਿੱਚ ਇੱਕ ਪੁਰਾਣੀ ਕੋਠੀ ਨੂੰ ਖਰੀਦ ਕੇ ਪਲਾਟ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਖਦਸ਼ਾ ਹੈ ਕਿ ਇਸ ਪਲਾਟ ਨੂੰ ਵੀ ਵਪਾਰਕ ਗਤੀਵਿਧੀ ਲਈ ਵਰਤਿਆ ਜਾ ਸਕਦਾ ਹੈ। ਇਸ ਕਾਰਨ ਕਲੋਨੀ ਵਾਸੀਆਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਬੈਂਕ ਕਲੋਨੀ ਦੇ ਕੁਝ ਹੋਰ ਵਸਨੀਕਾਂ ਨੇ ਦੁਖੀ ਹੋ ਕੇ ਇੱਥੋਂ ਤੱਕ ਕਹਿ ਦਿੱਤਾ ਗਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਅਤੇ ਨਿਗਮ ਖ਼ਿਲਾਫ਼ ਅਦਾਲਤ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨ ਦਾ ਵਿਚਾਰ ਕਰ ਰਹੇ ਹਨ। ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਲੀਲਾ ਭਵਨ ਮਾਰਕੀਟ ਐਸੋਸੀਏਸ਼ਨ ਅਤੇ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਇਸ ਸਬੰਧੀ ਜਲਦੀ ਹੀ ਪ੍ਰਭਾਵੀ ਟਰੈਫਿਕ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All