ਰਾਮਗੜ੍ਹ ਛੰਨਾ ਦੇ ਵਸਨੀਕ ਕਾਂਗਰਸ ਵਿੱਚ ਸ਼ਾਮਲ
ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਛੰਨਾ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਪਿੰਡ ਦੇ ਕਈ ਲੋਕਾਂ ਨੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦਾ ਪੱਲਾ ਫੜਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ...
Advertisement
ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਛੰਨਾ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਪਿੰਡ ਦੇ ਕਈ ਲੋਕਾਂ ਨੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦਾ ਪੱਲਾ ਫੜਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਮਾਗਮ ਵਿੱਚ ਹੋਰ ਕਾਂਗਰਸ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸ਼ਾਮਲ ਹੋਏ ਪਿੰਡ ਵਾਸੀਆਂ ਵਿੱਚ ਸੁਖਵਿੰਦਰ ਸਿੰਘ, ਲਖਵੀਰ ਖ਼ਾਨ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਗਾਂਧੀ ਖ਼ਾਨ, ਲੀਲ੍ਹਾ ਖ਼ਾਨ, ਹਰਨੇਕ ਖ਼ਾਨ, ਜਗਦੀਪ ਸਿੰਘ, ਸ਼ਾਰੂ ਖ਼ਾਨ, ਸਮਾਇਲ ਖ਼ਾਨ, ਸੂਬਾ ਖ਼ਾਨ, ਹਰਮਨ ਸਿੰਘ, ਕਰਨੈਲ ਖ਼ਾਨ, ਸੰਜੀਤ ਖ਼ਾਨ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਨਿਰਾਸ਼ ਸਨ। ਕਾਂਗਰਸ ਆਗੂਆਂ ਨੇ ਵੀ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸ਼ਮੂਲੀਅਤ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਇਸ ਮੌਕੇ ਹਰਵੀਰ ਸਿੰਘ ਢੀਂਡਸਾ, ਮਲਕੀਤ ਸਿੰਘ, ਜੱਗੀ ਘਮਰੌਦਾ, ਮਿਹਰਬਾਨ ਬਾਜਵਾ, ਤਾਰਾ ਸਿੰਘ ਪੰਚ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਕਰਨਪਾਲ ਸਿੰਘ, ਸੁਖਵੰਤ ਸਿੰਘ, ਪ੍ਰੀਤਮ ਸਿੰਘ ਤੇ ਬਲਜੀਤ ਸਿੰਘ ਪੰਚ ਆਦਿ ਮੌਜੂਦ ਸਨ।
Advertisement
Advertisement