
ਜਨ ਸੁਵਿਧਾ ਕੈਂਪ ’ਚ ਸ਼ਿਰਕਤ ਕਰਦੇ ਹੋਏ ਵਿਧਾਇਕ ਅਜੀਤਪਾਲ ਕੋਹਲੀ। -ਫੋਟੋ: ਭੰਗੂ
ਖੇਤਰੀ ਪ੍ਰਤੀਨਿਧ
ਪਟਿਆਲਾ, 25 ਮਾਰਚ
ਸਰਕਾਰ ਵਲੋਂ ਲੋਕਾਂ ਨੂੰ ਘਰਾਂ ਨੇੜੇ ਸਰਕਾਰੀ ਸਹੂਲਤਾਂ ਦੇਣ ਦੀ ਵਿੱਢੀ ਗਈ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਖ਼ਾਲਸਾ ਮੁਹੱਲਾ ਵਿੱਚ ‘ਜਨ ਸੁਵਿਧਾ ਕੈਂਪ’ ਲਗਾਇਆ ਗਿਆ। ਇਸ ਦੌਰਾਨ ਐੱਸਡੀਐੱਮ ਡਾ. ਇਸ਼ਮਤ ਵਿਜੈ ਸਿੰਘ ਸਮੇਤ ਵੀਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਲੋਕਾਂ ਦੇ ਵੱਖ ਵੱਖ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਬੇੜਾ ਕੀਤਾ ਗਿਆ। ਇਸ ਕੈਂਪ ’ਚ ਪਟਿਆਲਾ ਸਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਘਰਾਂ ਨੇੜੇ ਸਹੂਲਤਾਂ ਦੇਣ ਲਈ ਵਚਨਬੱਧ ਹੈ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੈਂਪ ’ਚ ਲੋਕ ਭਲਾਈ ਵਿਭਾਗ ਵੱਲੋਂ ਪ੍ਰੀ/ਪੋਸਟ ਮੈਟ੍ਰਿਕ ਅਤੇ ਹੋਰ ਵਜ਼ੀਫੇ, ਸ਼ਗਨ ਸਕੀਮ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਪੀਣ ਦੇ ਪਾਣੀ ਤੇ ਸੀਵਰੇਜ ਸਬੰਧੀ ਸਮੱਸਿਆ, ਨਵੇਂ ਕਨੈਕਸ਼ਨ, ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੜਕਾਂ, ਗਲ਼ੀਆਂ, ਨਾਲ਼ੀਆਂ, ਸਟਰੀਟ ਲਾਈਟਾਂ, ਸਫ਼ਾਈ, ਮੀਂਹ ਦੇ ਪਾਣੀ ਦੀ ਨਿਕਾਸੀ, ਨਾਜਾਇਜ ਕਬਜ਼ੇ, ਪ੍ਰਾਪਰਟੀ ਟੈਕਸ ਭਰਨ ਸਬੰਧੀ ਸ਼ਿਕਾਇਤਾਂ ਦਾ ਨਬੇੜਾ ਕੀਤਾ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ