ਨਹਿਰੀ ਪਾਈਪਲਾਈਨ ਦੇ ਕੰਮ ਦਾ ਜਾਇਜ਼ਾ
ਪਿੰਡ ਮੌਲਵੀਵਾਲਾ ’ਚ ਨਹਿਰੀ ਪਾਈਪ ਲਈਨ ਅਤੇ ਖਾਲਾਂ ਦੇ ਚੱਲ ਰਹੇ ਕੰਮ ਦਾ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਜਾਇਜ਼ਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਚੇਅਰਮੈਨ ਮਹਿੰਗਾ...
Advertisement
ਪਿੰਡ ਮੌਲਵੀਵਾਲਾ ’ਚ ਨਹਿਰੀ ਪਾਈਪ ਲਈਨ ਅਤੇ ਖਾਲਾਂ ਦੇ ਚੱਲ ਰਹੇ ਕੰਮ ਦਾ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਜਾਇਜ਼ਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਦਿਆਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਖੇਤੀ ਲਈ ਨਹਿਰੀ ਮੁਹੱਈਆ ਕਰਵਾਉਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਦੱਸਿਆ ਕਿ ਪਿੰਡ ਮੌਲਵੀਵਾਲਾ ਵਿਖੇ ਪੰਜ ਕਿਲੋਮੀਟਰ ਤੋਂ ਵੱਧ ਨਵੇਂ ਖਾਲ ਬਣਾਏ ਹਨ ਅਤੇ ਤਿੰਨ ਕਿਲੋਮੀਟਰ ਪਾਈਪ ਲਾਈਨ ਪਾ ਕੇ ਪਿੰਡ ਦੀ ਪੰਚਾਇਤੀ ਜ਼ਮੀਨ ਸਮੇਤ ਆਸ-ਪਾਸ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਬੂਟਾ ਸਿੰਘ ਸ਼ੁਤਰਾਣਾ, ਸੀਨੀਅਰ ‘ਆਪ’ ਆਗੂ ਬਲਜੀਤ ਸਿੰਘ ਸਹੋਤਾ, ਸਰਪੰਚ ਚਰਨਜੀਤ ਸਿੰਘ ਸੰਧੂ, ਕਾਬਲ ਸਿੰਘ ਢਿੱਲੋਂ ਤੇ ਚਰਨਜੀਤ ਸਿੰਘ ਭੁੱਲਰ ਆਦਿ ਹਾਜ਼ਰ ਸਨ।
Advertisement
Advertisement
