ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਕੇਂਦਰੀ ਸਕੀਮਾਂ ਦਾ ਜਾਇਜ਼ਾ : The Tribune India

ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਕੇਂਦਰੀ ਸਕੀਮਾਂ ਦਾ ਜਾਇਜ਼ਾ

ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਕੇਂਦਰੀ ਸਕੀਮਾਂ ਦਾ ਜਾਇਜ਼ਾ

ਦਿਸ਼ਾ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੰਸਦ ਮੈਂਬਰ ਪਰਨੀਤ ਕੌਰ।

ਖੇਤਰੀ ਪ੍ਰਤੀਨਿਧ

ਪਟਿਆਲਾ, 30 ਨਵੰਬਰ

ਪਟਿਆਲਾ ਜ਼ਿਲ੍ਹੇ ’ਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਨ੍ਹਾਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਮਿਲਣਾ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਮੀਟਿੰਗ ਦੀ ਕਾਰਵਾਈ ’ਤੇ ਕੀਤੇ ਗਏ ਅਮਲ ਦੀ ਰਿਪੋਰਟ ਉਨ੍ਹਾਂ ਸਣੇ ਸਮੂਹ ਵਿਧਾਇਕਾਂ ਨੂੰ ਭੇਜਣੀ ਯਕੀਨੀ ਬਣਾਉਣ ਲਈ ਕਿਹਾ। 30 ਕੇਂਦਰੀ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ, ਪਰਨੀਤ ਕੌਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਕਿ ਕੋਈ ਵੀ ਲਾਭਪਾਤਰੀ ਵਾਂਝਾ ਨਾ ਰਹੇ। ਉਨ੍ਹਾਂ ਨੇ ਰਾਸ਼ਨ ਵੰਡ ਪ੍ਰਣਾਲੀ ਨੂੰ ਵੀ ਸੁਚਾਰੂ ਬਣਾਉਣ ਲਈ ਕਿਹਾ। ਜਿਸ ’ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਗ਼ਲਤ ਬਣੇ ਰਾਸ਼ਨ ਕਾਰਡਾਂ ਦੀ ਪੜਤਾਲ ਐਸ.ਡੀ.ਐਮਜ਼ ਆਪਣੀ ਨਿਗਰਾਨੀ ਹੇਠ ਕਰਵਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਕੇਂਦਰੀ ਸਕੀਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹੈ। ਮੀਟਿੰਗ ’ਚ ਮੌਜੂਦ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਡਾ.ਬਲਬੀਰ ਸਿੰਘ ਨੇ ਸੁਝਾਓ ਦਿੱਤਾ ਕਿ ਪਰਾਲੀ ਪ੍ਰਬੰਧਨ ਦਾ ਕੰਮ ਮਗਨਰੇਗਾ ਤਹਿਤ ਲਿਆਉਣ ਦਾ ਮਾਮਲਾ ਪਰਨੀਤ ਕੌਰ ਸੰਸਦ ’ਚ ਉਠਾਉਣ। ਵਿਧਾਇਕ ਨੇ ਵਿਕਾਸ ਕਾਰਜਾਂ ਦੇ ਮਤੇ ਗ੍ਰਾਮ ਸਭਾਵਾਂ ਵਿੱਚ ਪਾਸ ਕੀਤੇ ਜਾਣ ’ਤੇ ਵੀ ਜ਼ੋਰ ਦਿਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All