ਡੀਸੀ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ

ਡੀਸੀ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ

ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਡੀਸੀ ਕੁਮਾਰ ਅਮਿਤ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 21 ਅਕਤੂਬਰ

ਮੌਜੂਦਾ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ 111 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚੋਂ 106 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਇਸ ਦੌਰਾਨ ਹੁਣ ਤੱਕ ਇਨ੍ਹਾਂ 106 ਮੰਡੀਆਂ ਵਿਚ 697206 ਮੀਟਰਿਕ ਟਨ ਝੋਨਾ ਪੁੱਜਿਆ ਹੈ। ਇਸ ਵਿੱਚੋਂ ਹੁਣ ਤੱਕ 693152 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲ੍ਹਾ ਮੰਡੀ ਅਫਸਰ ਅਜੈਪਾਲ ਸਿੰਘ ਬਰਾੜ ਅਤੇ ਮਾਰਕੀਟ ਕਮੇਟੀ ਪਟਿਆਲਾ ਤੇ ਡਕਾਲ਼ਾ ਦੇ ਸਕੱਤਰ ਅਸ਼ਵਨੀ ਮਹਿਤਾ ਅਤੇ ਹੋਰ ਅਧਿਕਾਰੀਆਂ ਸਮੇਤ ਨਵੀਂ ਅਨਾਜ ਮੰਡੀ ਪਟਿਆਲਾ ਸਣੇ ਹੋਰਨਾਂ ਮੰਡੀਆਂ ਦਾ ਦੌਰਾ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ 280522 ਮੀਟਰਿਕ ਟਨ ਝੋਨਾ ਪਨਗਰੇਨ ਵੱਲੋਂ ਖਰੀਦਿਆ ਗਿਆ। ਜ਼ਿਲ੍ਹਾ ਮੰਡੀ ਅਫਸਰ ਅਜੈਪਾਲ ਸਿੰਘ ਬਰਾੜ ਦਾ ਕਹਿਣਾ ਸੀ ਕਿ ਵਪਾਰੀਆਂ ਵੱਲੋਂ ਹਾਲੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਹੀ ਨਹੀਂ ਕੀਤੀ ਗਈ ਹੈ। ਉਧਰ ਡੀਐਫਐੱਸਸੀ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ 99 ਫ਼ੀਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 969.24 ਕਰੋੜ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ। ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ’ਚ ਝੋਨੇ ਦੀ ਆਮਦ ਦੇ 24 ਘੰਟਿਆਂ ’ਚ ਖਰੀਦ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਸ ਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ ’ਚੋਂ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ’ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਮਨੂੰ ਮੌਦਗਿੱਲ, ਆੜ੍ਹਤੀ ਆਗੂ ਦੀਪਕ ਡਕਾਲ਼ਾ, ਮੁਲਖ ਰਾਜ, ਦੇਵੀ ਦਿਆਲ, ਕੁਲਵੰਤ ਰਾਕੇਸ਼ ,ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਡਕਾਲਾ, ਮਾਰਕੀਟ ਕਮੇਟੀ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਮੁਖ ਸਿੰਘ ਅਰਾਈਮਾਜਰਾ, ਮਾਰਕੀਟ ਕਮੇਟੀ ਪਟਿਆਲਾ ਦੇ ਏਆਰ ਵਿਜੈਪਾਲ ਸਿੰਘ , ਸਨੌਰ ਦੇ ਆੜ੍ਹਤੀ ਆਗੂ ਹਰਜਿੰਦਰ ਸਿੰਘ ਹਰੀਕਾ, ਡਾ. ਗੁਰਮੀਤ ਸਿੰਘ ਬਿੱਟੂ, ਸਾਬਕਾ ਚੇਅਰਮੈਨ ਦੀਦਾਰ ਸਿੰਘ ਦੌਣਕਲਾਂ ਮੌਜੂਦ ਰਹੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All