ਚੇਤਨਾ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ
ਪਟਿਆਲਾ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਜਥੇਦਾਰ ਪ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ...
Advertisement
ਪਟਿਆਲਾ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਜਥੇਦਾਰ ਪ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 350 ਸਾਲਾ ਸ਼ਹੀਦੀ ਚੇਤਨਾ ਮਾਰਚ 26 ਜੁਲਾਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗੁਣੀਕੇ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸਿੰਬੜੋ ਤੱਕ ਕੀਤਾ ਜਾਵੇਗਾ। ਇਸ ਚੇਤਨਾ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਹ ਮਾਰਚ ਗੁਰਦੁਆਰਾ ਸਾਹਿਬ ਗੁਣੀਕੇ ਤੋਂ ਆਰੰਭ ਹੋ ਕੇ ਘਨੁੜਕੀ, ਰਾਮਗੜ੍ਹ, ਕਲਿਹਾਣਾ, ਥੂਹੀ, ਗੁਰਦੁਆਰਾ ਸਾਹਿਬ ਧੰਗੇੜਾ, ਪੇਧਨੀ, ਕਨਸੂਹਾ ਕਲਾਂ, ਲੌਟ ਤੇ ਆਲੋਵਾਲ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸਿੰਬੜੋ ਪੁੱਜੇਗਾ।
Advertisement
Advertisement