ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ
ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਕਿਹਾ ਕਿ ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪੰਜਾਬ ਵਿੱਚ ਪਰਾਲੀ ਕ੍ਰਾਂਤੀ ਆ ਰਹੀ ਹੈ। ਉਹ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਨਾਭਾ ਪਾਵਰ ਲਿਮਟਿਡ, ਰਾਜਪੁਰਾ ਵਿੱਚ ਬਾਇਓਮਾਸ ਪੈਲੇਟਸ...
Advertisement
ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਕਿਹਾ ਕਿ ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪੰਜਾਬ ਵਿੱਚ ਪਰਾਲੀ ਕ੍ਰਾਂਤੀ ਆ ਰਹੀ ਹੈ। ਉਹ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਨਾਭਾ ਪਾਵਰ ਲਿਮਟਿਡ, ਰਾਜਪੁਰਾ ਵਿੱਚ ਬਾਇਓਮਾਸ ਪੈਲੇਟਸ ਕੋਲੇ ’ਚ ਮਿਲਾਉਣ ਦੀ ਪ੍ਰਕਿਰਿਆ ਦਾ ਨਿਰੀਖਣ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਹੁਣ ਪਰਾਲੀ ਕਿਸਾਨਾਂ ਦੀ ਆਮਦਨ ਦਾ ਜਰੀਆ ਬਣ ਰਹੀ ਹੈ ਅਤੇ ਇਸ ਵਾਰ ਪਿਛਲੇ ਸਾਲਾਂ ਨਾਲੋਂ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ। ਇਸ ਮੌਕੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਪ੍ਰਿਆਂਕ ਭਾਰਤੀ ਤੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ 414 ਤੋਂ ਘਟ ਕੇ ਇਸ ਵਾਰ 168 ਰਹੇ ਹਨ। ਇਸ ਮੌਕੇ ਪੰਜਾਬ ਪ੍ਰਦੂਸ਼ਣ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।
Advertisement
Advertisement
