DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ

ਡੀ ਸੀ ਵੱਲੋਂ ਅੈਡਵਾਈਜ਼ਰੀ ਮੈਨੇਜਿੰਗ ਕਮੇਟੀ ਤੇ ਅਧਿਕਾਰੀਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਡੀ ਸੀ ਵਰਜੀਤ ਵਾਲੀਆ ਕੰਮ ਬਾਰੇ ਜਾਣਕਾਰੀ ਲੈਂਦੇ ਹੋਏ। -ਫੋਟੋ: ਭੰਗੂ
Advertisement

ਡੀ ਸੀ ਵਰਜੀਤ ਵਾਲੀਆ ਨੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦਾ ਦੌਰਾ ਕੀਤਾ। ਇਸ ਦੌਰਾਨ ਮੰਦਰ ਦੀ ਐਡਵਾਈਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਸਮੇਤ ਲੋਕ ਨਿਰਮਾਣ, ਡਰੇਨੇਜ਼, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡੀ ਸੀ ਨੇ ਮੰਦਰ ਵਿੱਚ ਜਾਰੀ ਵਿਕਾਸ ਪ੍ਰਾਜੈਕਟਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਸਾਰੇ ਅਧਿਕਾਰੀ ਇਸ ਕੰਮ ਨੂੰ ਸਮਰਪਿਤ ਭਾਵਨਾ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹਨ ਅਤੇ ਸਾਰੇ ਕੰਮ ਮਿੱਥੇ ਗਏ ਸਮੇਂ ਮੁਤਾਬਕ ਇੱਕ ਸਾਲ ਦੇ ਅੰਦਰ ਪੂਰੇ ਕਰ ਲਏ ਜਾਣਗੇ। ਉਨ੍ਹਾਂ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਸਮੇਤ ਮੰਦਰ ਦੇ ਸਰੋਵਰ ’ਚ ਸਾਫ਼ ਨਹਿਰੀ ਪਾਣੀ ਦੀ ਸਪਲਾਈ, ਸੀਵਰੇਜ ਤੇ ਡਰੇਨੇਜ਼ ਸਰੋਵਰ ਦੇ ਆਲੇ-ਦੁਆਲੇ ਬਣਨ ਵਾਲੇ ਨਵੇਂ ਰਸਤੇ ਲਈ ਆਰ ਸੀ ਸੀ ਦੇ ਕੰਮ, ਪ੍ਰਵੇਸ਼ ਦੁਆਰ ਅਤੇ ਸਰੋਵਰ ਦਾ ਨਿਰਮਾਣ ਤੇ ਛੇ ਬਿਲਡਿੰਗ ਬਲਾਕਾਂ ਸਮੇਤ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ।

Advertisement
Advertisement
×