ਪਟਿਆਲਾ: ਇਥੇ ਵਾਪਰੇ ਸੜਕ ਹਾਦਸੇ ਵਿੱਚ ਈ-ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਰੋਮੀ ਧਾਨਕਾ ਮੁਹੱਲਾ, ਪਟਿਆਲਾ ਵਜੋਂ ਹੋਈ ਹੈ। ਸਮੀ ਪੁੱਤਰ ਪੱਪੂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦਾ ਭਰਾ ਰੋਮੀ ਆਪਣੇ ਈ-ਰਿਕਸ਼ਾ ’ਚ ਮਾਡਲ ਟਾਉੂਨ ਖੇਤਰ ’ਚ ਸਥਿਤ ਬੁੱਕ ਕੈਫੇ ਚੌਕ ਕੋਲੋਂ ਲੰਘ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਫੇਟ ਮਾਰ ਦਿੱਤੀ। ਉਹ ਗੰਭੀਰ ਜ਼ਖਮੀ ਹੋ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। -ਖੇਤਰੀ ਪ੍ਰਤੀਨਿਧ