ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਅਗਸਤ
ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ ਅਤੇ ਟੀ.ਬੀ ਹਸਪਤਾਲ ਪਟਿਆਲਾ ਦੇ ਕੰਟਰੈਕਟ ਅਤੇ ਆਊਟਸੋਰਸ ਨਰਸਿੰਗ, ਪੈਰਾ-ਮੈਡੀਕਲ ਅਤੇ ਦਰਜਾ-ਚਾਰ ਕਰਮਚਾਰੀਆਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸ਼ੁਰੂ ਕੀਤੀ ਹੜਤਾਲ਼ ਅੱਜ ਦੂਜੇ ਦਿਨ ਵੀ ਜਾਰੀ ਰਹੀ ਜਿਸ ਦੌਰਾਨ ਰੋਸ ਰੈਲੀ ਕਰਨ ਮਗਰੋਂ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ ਮਾਰ ਕੇ ਨੈਸ਼ਨਲ ਹਾਈਵੇਅ ਵੀ ਜਾਮ ਕੀਤਾ।
ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਰਾਮ ਕਿਸ਼ਨ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਰੇਸ਼ ਕੁਮਾਰ ਗਾਟ, ਸੁਰਿੰਦਰਪਾਲ ਦੁੱਗਲ, ਗਗਨਦੀਪ ਕੌਰ, ਚਰਨਜੀਤ ਕੌਰ, ਸੰਦੀਪ ਕੌਰ, ਅਜੈ ਕੁਮਾਰ ਸੀਪਾ, ਬਾਲਕ ਰਾਮ, ਗੁਰਬੀਰ ਸਿੰਘ, ਅਰੁਣ ਕੁਮਾਰ, ਰਾਜੇਸ਼ ਕੁਮਾਰ ਗੋਲੂ, ਗੁਰਲਾਲ ਸਿੰਘ, ਕਿਸ਼ੋਰ ਕੁਮਾਰ ਟੋਨੀ, ਹਰਿੰਦਰ ਕੌਰ ਤੇ ਕੁਲਵਿੰਦਰ ਸਿੰਘ ਵੀ ਮੌਜੂਦ ਸਨ ਜਿਨ੍ਹਾਂ ਦਾ ਕਹਿਣਾ ਸੀ ਕਿ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੱਕ ਇਹ ਸੰਘਰਸ਼ ਜਾਰੀ ਰਹੇਗਾ।