ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 18 ਫਰਵਰੀ
ਕਾਂਗਰਸੀ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਪਚਰੰਗਾ ਚੌਕ ਤੋਂ ਸ਼ੁਰੂ ਹੋਇਆ ਅਤੇ ਹਲਕੇ ਦੇ ਵੱਖ ਵੱਖ ਖੇਤਰਾਂ ਵਿਚੋਂ ਹੁੰਦਾ ਹੋਇਆ ਵਾਪਸ ਰਾਜਪੁਰਾ ਆ ਕੇ ਸਮਾਪਤ ਹੋਇਆ। ਇਸ ਦੌਰਾਨ ਵਰਕਰਾਂ ਦੇ ਹੱਥਾਂ ਵਿਚ ਕਾਂਗਰਸ ਪਾਰਟੀ ਅਤੇ ਹਰਦਿਆਲ ਸਿੰਘ ਕੰਬੋਜ ਦੀਆਂ ਫੋਟੋਆਂ ਫੜੀਆਂ ਹੋਈਆਂ ਸਨ। ਸ੍ਰੀ ਕੰਬੋਜ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਉਨ੍ਹਾਂ ਦੀ ਜਿੱਤ ਉੱਪਰ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਪ੍ਰਚਾਰ ਤੋਂ ਬਚਣ ਦੀ ਵੋਟਰਾਂ ਨੂੰ ਅਪੀਲ ਕੀਤੀ।