ਨੰਦ ਨਗਰ ’ਚ ਸੜਕ ਦਾ ਕੰਮ ਸ਼ੁਰੂ
ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤਹਿਤ ਅੱਜ ਅਨੰਦ ਨਗਰ ਇਲਾਕੇ ਵਿੱਚ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਮੇਅਰ ਕੁੰਦਨ ਗੋਗੀਆ ਨੇ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਜਿੱਥੇ ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੀ ਤਾਕੀਦ ਕੀਤੀ, ਉੱਥੇ...
Advertisement
ਪਟਿਆਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤਹਿਤ ਅੱਜ ਅਨੰਦ ਨਗਰ ਇਲਾਕੇ ਵਿੱਚ ਸੜਕ ਨਿਰਮਾਣ ਦੇ ਕੰਮ ਦਾ ਉਦਘਾਟਨ ਮੇਅਰ ਕੁੰਦਨ ਗੋਗੀਆ ਨੇ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਜਿੱਥੇ ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੀ ਤਾਕੀਦ ਕੀਤੀ, ਉੱਥੇ ਹੀ ਵਰਤੀ ਜਾਣ ਵਾਲੀ ਸਮੱਗਰੀ ਸਬੰਧੀ ਮਿਆਰ ਦੇ ਪੱਖ ਤੋਂ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੀਂਹ ਪੈਣ ’ਤੇ ਲੋਕਾਂ ਨੂੰ ਖੱਡਿਆਂ ਅਤੇ ਪਾਣੀ ਭਰਨ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਨੂੰ ਹੱਲ ਕਰਨ ਲਈ ਸੜਕ ਨਿਰਮਾਣ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਰਵਿੰਦਰ ਢਿੱਲੋਂ, ਕਮਰਜੀਤ ਬੈਂਸ, ਗੁਰਨਾਮ ਸਿੰਘ, ਤਰਸੇਮ ਸਿੰਘ ਅਤੇ ਧੰਨ ਰਾਜ ਗੁਪਤਾ ਮੌਜੂਦ ਸਨ।
Advertisement
Advertisement
×