ਛੱਤ ਡਿੱਗਣ ਦਾ ਮਾਮਲਾ: ਪੀੜਤ ਪਰਿਵਾਰ ਨੂੰ 17 ਲੱਖ ਦੀ ਸਹਾਇਤਾ

ਛੱਤ ਡਿੱਗਣ ਦਾ ਮਾਮਲਾ: ਪੀੜਤ ਪਰਿਵਾਰ ਨੂੰ 17 ਲੱਖ ਦੀ ਸਹਾਇਤਾ

ਮ੍ਰਿਤਕ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇ ਕਾਗਜ਼ ਦਿੰਦੇ ਹੋਏ ਪਤਵੰਤੇ।

ਗੁਰਨਾਮ ਸਿੰਘ ਚੌਹਾਨ

ਪਾਤੜਾਂ, 28 ਜੁਲਾਈ

ਪਿੰਡ ਮਤੌਲੀ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਮਾਰੇ ਗਏ ਮੁਖਤਿਆਰ ਸਿੰਘ ਅਤੇ ਉਸ ਦੇ 3 ਬੱਚਿਆਂ ਨਮਿਤ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰੇ ਵਿੱਚ ਹੋਈ। ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਨਿਰਮਲ ਸਿੰਘ ਅਤੇ ਐੱਸਡੀਐੱਮ ਪਾਤੜਾਂ ਪਾਲਿਕਾ ਅਰੋੜਾ ਨੇ ਸਰਕਾਰ ਵੱਲੋਂ ਜਾਰੀ ਕੀਤੀ 17 ਲੱਖ ਦੀ ਸਹਾਇਤਾ ਰਾਸ਼ੀ ਦਾ ਪੱਤਰ ਮ੍ਰਿਤਕ ਦੀ ਪਤਨੀ ਨੂੰ ਸੌਪਿਆ। ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 4 ਜੀਆਂ ਦੀ ਮੌਤ ਨੇ ਸਮੁੱਚੇ ਹਲਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 17 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਹੋਣ ਵਾਲੀ ਸਹਾਇਤਾ ਰਾਸ਼ੀ ਪਰਿਵਾਰ ਨੂੰ ਭੇਜ ਦਿੱਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ ਕੁਲਵੰਤ ਸਿੰਘ ਮਤੌਲੀ ਅਤੇ ਐੱਸਡੀਓ ਕੁਲਵਿੰਦਰ ਕੌਰ ਵੱਲੋਂ ਇਸ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਸਰਪੰਚ ਰਣਜੀਤ ਸਿੰਘ ਨੇ ਸਰਕਾਰ ਵੱਲੋਂ ਜਾਰੀ ਰਾਸ਼ੀ ਤੇ ਸਤੁੰਸ਼ਟੀ ਜਾਹਰ ਕਰਦਿਆਂ ਮ੍ਰਿਤਕ ਦੀ ਪਤਨੀ ਦਾ ਕਮਾਈ ਦਾ ਕੋਈ ਵੀ ਸਾਧਨ ਨਾ ਹੋਣ ਕਾਰਨ ਇਸ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ। ਉੱਪ ਮੰਡਲ ਮਜਿਸਟ੍ਰੇਟ ਪਾਤੜਾਂ ਡਾ. ਪਾਲਿਕਾ ਅਰੋੜਾ ਨੇ ਕਿਹਾ ਕਿ ਸਹਾਇਤਾ ਰਾਸ਼ੀ ਦੇ ਨਾਲ ਨਾਲ ਮ੍ਰਿਤਕ ਮੁਖਤਿਆਰ ਸਿੰਘ ਦੀ ਪਤਨੀ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਕੇਸ ਬਣਾ ਕੇ ਸਰਕਾਰ ਨੂੰ ਭੇਜਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All