DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਲਾਈ ਸਕੀਮਾਂ ਅਧੀਨ 6 ਲੱਖ 30 ਹਜ਼ਾਰ ਰੁਪਏ ਮਨਜ਼ੂਰ

ਕਿਰਤ ਵਿਭਾਗ ਪੰਜਾਬ ਵੱਲੋਂ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ, ਅਹਿਮਦਗੜ੍ਹ ਗੁਰਮੀਤ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਐੱਸ ਡੀ ਐੱਮ ਗੁਰਮੀਤ ਕੁਮਾਰ ਬਾਂਸਲ । -ਫੋਟੋ: ਰਾਣੂ
Advertisement

ਕਿਰਤ ਵਿਭਾਗ ਪੰਜਾਬ ਵੱਲੋਂ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਦੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ, ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸਬ ਡਿਵੀਜ਼ਨ ਪੱਧਰੀ ਕਮੇਟੀ ਦੀ ਮੀਟਿੰਗ ਹੋਈ । ਇਸ ਮੌਕੇ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦੇਣ ਲਈ 6 ਲੱਖ 30 ਹਜ਼ਾਰ ਰੁਪਏ ਦੀ ਰਸਮੀ ਪ੍ਰਵਾਨਗੀ ਦਿੱਤੀ ਗਈ । ਸਬ ਡਿਵੀਜ਼ਨ ਮਾਲੇਰਕੋਟਲਾ ਦੇ 8 ਸ਼ਗਨ ਸਕੀਮ, 1 ਐਕਸਗ੍ਰੇਸ਼ੀਆ ਅਤੇ 2 ਬਾਲੜੀ ਤੋਹਫ਼ਾ ਸਕੀਮ ਦੇ ਕੇਸਾਂ ਅਤੇ ਅਹਿਮਦਗੜ੍ਹ ਦੇ 2 ਸ਼ਗਨ ਸਕੀਮ ਦੇ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਨੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

Advertisement
Advertisement
×