DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MLA Kulwant Singh Bazigar ਦੇ ਵੋਟ ਪਾਉਣ ਵੇਲੇ ਹੰਗਾਮਾ

ਕਾਂਗਰਸ ਅਤੇ ਭਾਜਪਾ ੳੁਮੀਦਵਾਰਾਂ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ; ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਦੇ ਸਰਵਿਸ ਰੋਡ ’ਤੇ ਟਰੈਫਿਕ ਜਾਮ ਕਰਨ ਦੀ ਕੋਸ਼ਿਸ਼

  • fb
  • twitter
  • whatsapp
  • whatsapp
featured-img featured-img
ਪਾਤੜਾਂ ਵਿੱਚ ਕੌਂਸਲ ਚੋਣਾਂ ਲਈ ਵੋਟਾਂ ਪਾਉਣ ਲਈ ਕਤਾਰਾਂ ਵਿੱਚ ਖੜ੍ਹੇ ਵੋਟਰ।
Advertisement

ਨਗਰ ਕੌਂਸਲ ਪਾਤੜਾਂ ਦੇ 13 ਵਾਰਡਾਂ ਵਿਚ ਵੋਟਾਂ ਪੈਣ ਦਾ ਕੰਮ ਅਮਨ ਸ਼ਾਂਤੀ ਨਾਲ ਸਮਾਪਤ ਹੋਇਆ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਕੀਤੇ ਗਏ ਆਬਜ਼ਰਵਰ ਸਣੇ ਐੱਸ ਡੀ ਐੱਮ ਪਾਤੜਾਂ ਕਮ ਚੋਣ ਅਧਿਕਾਰੀ ਕਾਲਾ ਰਾਮ ਕਾਂਸਲ ਵੱਲੋਂ ਚੋਣ ਪ੍ਰਕਿਰਿਆ ਉੱਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਸੀ। ਪੁਲੀਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਐਸ ਪੀ ਸਿਟੀ ਪਟਿਆਲਾ ਪਲਵਿੰਦਰ ਚੀਮਾ, ਡੀ ਐੱਸ ਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਡੀ ਐੱਸ ਪੀ ਰਣਵੀਰ ਸਿੰਘ, ਅਤੇ ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੁਸ਼ਤੈਦੀ ਵਰਤੀ ਗਈ। ਪੋਲਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ।

ਗਰਮੀ ਦੇ ਮੌਸਮ ਕਾਰਨ ਪਹਿਲੇ ਦੋ ਤਿੰਨ ਘੰਟੇ ਪੂਰੀ ਤੇਜ਼ੀ ਨਾਲ ਵੋਟਾਂ ਪਈਆਂ, ਪਰ ਜਿਉਂ ਜਿਉਂ ਗਰਮੀ ਵਧੀ ਵੋਟਾਂ ਪਾਉਣ ਵਾਲੇ ਲੋਕਾਂ ਦਾ ਉਤਸ਼ਾਹ ਮੱਠਾ ਪੈਣ ਲੱਗਾ। ਅਖੀਰਲੇ ਸਮੇਂ ਤੱਕ 65.10 ਫ਼ੀਸਦੀ ਵੋਟਾਂ ਪੋਲ ਹੋਈਆਂ। ਚੋਣ ਪ੍ਰਕਿਰਿਆ ਦੌਰਾਨ ਦੁਪਹਿਰ 3 ਵਜੇ ਤੱਕ ਸਾਰੇ ਵਾਰਡਾਂ ਵਿੱਚ ਅਮਨ ਸ਼ਾਂਤੀ ਬਣੀ ਰਹੀ ਪਰ ਅਚਾਨਕ ਬਾਅਦ ਦੁਪਹਿਰ ਜਦੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਪਰਿਵਾਰ ਸਣੇ ਵਾਰਡ ਨੰਬਰ ਅੱਠ ਦੇ ਪੋਲਿੰਗ ਬੂਥ ਉੱਤੇ ਵੋਟ ਪਾਉਣ ਪੁੱਜੇ ਤਾਂ ਚੋਣ ਅਮਲਾ ਖਾਣਾ ਖਾ ਰਿਹਾ ਸੀ। ਇਸ ਦੌਰਾਨ ਕੁਝ ਸਮਾਂ ਲੱਗਣ ਕਰ ਕੇ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਸਮਰਥਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਦੇਖਦਿਆਂ ਹੀ ਦੇਖਦਿਆਂ ਮਾਹੌਲ ਗਰਮ ਹੋ ਗਿਆ। ਪੁਲੀਸ ਪ੍ਰਸ਼ਾਸਨ ਵੱਲੋਂ ਸਮਝਾਉਣ ਦੇ ਯਤਨਾਂ ਦੇ ਬਾਵਜੂਦ ਦੋਵਾਂ ਪਾਰਟੀਆਂ ਦੇ ਸਮਰਥਕਾਂ ਨੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਦੇ ਸਰਵਿਸ ਰੋਡ ਉੱਤੇ ਟਰੈਫਿਕ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਅਤੇ ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਉੱਥੇ ਪੁੱਜੇ ਅਤੇ ਉਨ੍ਹਾਂ ਪੋਲਿੰਗ ਸਟੇਸ਼ਨ ਵਿੱਚ ਜਾ ਕੇ ਉੱਥੇ ਹਾਜ਼ਰ ਡੀ ਐੱਸ ਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਨਾਲ ਗੱਲਬਾਤ ਕੀਤੀ। ਉਨ੍ਹਾਂ ਵੱਲੋਂ ਸਾਰੀ ਜਾਣਕਾਰੀ ਦੇਣ ਉਪਰੰਤ ਸੰਤੁਸ਼ਟੀ ਜ਼ਾਹਿਰ ਕਰਦਿਆਂ ਦੋਵਾਂ ਆਗੂਆਂ ਨੇ ਆਪਣੇ ਸਮਰਥਕਾਂ ਨੂੰ ਸ਼ਾਂਤ ਕੀਤਾ। ‌

Advertisement

ਐੱਸ ਡੀ ਐੱਮ ਕਮ ਚੋਣ ਅਧਿਕਾਰੀ ਕਾਲਾ ਰਾਮ ਕਾਂਸਲ, ਡੀ ਐੱਸ ਪੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਕੌਂਸਲ ਦੇ 17 ਵਾਰਡਾਂ ਲਈ ਚੋਣ ਹੋਣੀ ਸੀ ਜਿਨ੍ਹਾਂ ਵਿੱਚੋਂ ਚਾਰ ਵਾਰਡਾਂ ਉੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹਿਣ ਮਗਰੋਂ 13 ਵਾਰਡਾਂ ਲਈ ਪੋਲਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁੱਲ 24 ਪੋਲਿੰਗ ਬੂਥਾਂ ਉੱਤੇ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕੀਤੀ। ਉਨ੍ਹਾਂ ਸ਼ਹਿਰ ਵਾਸੀਆਂ ਦਾ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹੋਣ, ਡਿਊਟੀ ਦੇ ਰਹੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

Advertisement

Advertisement
×