ਅਕਾਲੀ ਦਲ ਨੂੰ ਨਿੱਜੀ ਕੰਪਨੀ ਵਾਂਗ ਚਲਾ ਰਿਹੈ ਸੁਖਬੀਰ ਬਾਦਲ: ਢੀਂਡਸਾ

ਅਕਾਲੀ ਦਲ ਨੂੰ ਨਿੱਜੀ ਕੰਪਨੀ ਵਾਂਗ ਚਲਾ ਰਿਹੈ ਸੁਖਬੀਰ ਬਾਦਲ: ਢੀਂਡਸਾ

ਅਸ਼ਵਨੀ ਗਰਗ

ਸਮਾਣਾ, 13 ਜੁਲਾਈ

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਦਾਅਵਾ ਕੀਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਅਸਲ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਮਾਣ-ਸਤਿਕਾਰ ਬਹਾਲ ਕਰਨਗੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਸਿਧਾਂਤਾਂ ਨੂੰ ਛਿੱਕੇ ਟੰਗ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਨਿੱਜੀ ਕੰਪਨੀ ਬਣਾ ਕੇ ਰੱਖ ਦਿੱਤਾ ਹੈ। ਇੱਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਹਾਲਤ ਵੀ ਹੱਦੋਂ ਵੱਧ ਪਤਲੀ ਹੋ ਗਈ ਹੈ। ਸੁਖਦੇਵ ਸਿੰਘ ਢੀਂਡਸਾ ਸਮਾਣਾ ਦੇ ਪਿੰਡ ਫਤਹਿਮਾਜਰੀ ਵਿੱਚ ਸਾਬਕਾ ਡੀਐੱਸਪੀ ਨਾਹਰ ਸਿੰਘ ਤੇ ਉਨ੍ਹਾਂ ਦੇ ਸਾਥੀ ਕੁਲਵਿੰਦਰ ਸਿੰਘ ਜੋਗੀ ਨੂੰ ਪਾਰਟੀ ’ਚ ਸ਼ਾਮਲ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ ਰੱਖੜਾ ਤੇ ਤਜਿੰਦਰਪਾਲ ਸਿੰਘ ਸੰਧੂ ਵੀ ਹਾਜ਼ਰ ਸਨ। ਸ੍ਰੀ ਢੀਂਡਸਾ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕਮਾਨ ਸੰਭਾਲੀ ਹੈ ਉਦੋਂ ਤੋਂ ਉਸ ਨੇ ਤਾਨਾਸ਼ਾਹੀ ਚਲਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਨਿੱਜੀ ਕੰਪਨੀ ਬਣਾ ਕੇ ਰੱਖ ਦਿੱਤਾ ਹੈ ਤੇ ਸਾਰੇ ਸਿਧਾਂਤਾਂ ਨੂੰ ਭੁੱਲ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਮਾੜੀ ਵਿੱਤੀ ਹਾਲਤ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੀ ‘ਬੀ’ ਟੀਮ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਿੱਤ ਨਵੇਂ ਘਪਲਿਆਂ ਨੇ ਕਮੇਟੀ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ, ਪਰ ਜ਼ਿੰਮੇਵਾਰ ਵਿਅਕਤੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਾਗਾਮੀ ਚੋਣਾਂ ’ਚ ਸ਼੍ਰੋਮਣੀ ਕਮੇਟੀ ਦੀ ਮਰਿਆਦਾ ਨੂੰ ਮੁੜ ਲੀਹਾਂ ’ਤੇ ਲਿਆਂਦਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸੋਨੀਆ ਨੇ ਮਾਮਲਾ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All