ਦੇਵੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਨੇ ਆਪਣੀ ਜਥੇਬੰਦੀ ਨੂੰ ਹੋਰ ਤਕੜਾ ਕਰਨ ਲਈ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ (ਸ਼ਾਦੀਪੁਰ) ਨੇ ਸਰਕਲ ਜੁਲਕਾਂ ਤੋਂ ਸਾਹਿਬ ਸਿੰਘ ਬਾਜਵਾ ਸ਼ਾਨੀਪੁਰ ਟਾਂਡਾ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਨਿਯੁਕਤੀ ਉਪਰੰਤ ਸਾਹਿਬ ਸਿੰਘ ਬਾਜਵਾ ਨੇ ਕਿਹਾ ਉਹ ਯੂਨੀਅਨ ਵੱਲੋਂ ਕਿਸਾਨਾਂ ਲਈ ਕੀਤੇ ਜਾਣ ਵਾਲੇ ਹਰ ਸੰਘਰਸ਼ ’ਚ ਵਧ ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਜਰਨੈਲ ਸਿੰਘ ਸ਼ਾਨੀਪੁਰ, ਅਮਰੀਕ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ, ਮਾਨ ਸਿੰਘ,ਫੂਮਣ ਸਿੰਘ, ਭੂਪਿੰਦਰ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ