ਆਨੰਦਪੁਰ ਸਾਹਿਬ ਦੀ ਘਟਨਾ ਵਿਰੁੱਧ ਸਿੱਖ ਜੱਥੇਬੰਦੀਆਂ ਵਲੋਂ ਸਮਾਣਾ-ਪਟਿਆਲਾ ਸੜਕ ਜਾਮ

ਆਨੰਦਪੁਰ ਸਾਹਿਬ ਦੀ ਘਟਨਾ ਵਿਰੁੱਧ ਸਿੱਖ ਜੱਥੇਬੰਦੀਆਂ ਵਲੋਂ ਸਮਾਣਾ-ਪਟਿਆਲਾ ਸੜਕ ਜਾਮ

ਆਨੰਦਪੁਰ ਸਾਹਿਬ ਦੀ ਘਟਨਾ ਵਿਰੁੱਧ ਸਿੱਖ ਜੱਥੇਬੰਦੀ ਵਲੋਂ ਸਮਾਣਾ-ਪਟਿਆਲਾ ਸੜਕ ’ਤੇ ਲਗਾਏ ਜਾਮ ਦਾ ਦ੍ਰਿਸ਼।

ਸੁਭਾਸ਼ ਚੰਦਰ

ਸਮਾਣਾ, 15 ਸਤੰਬਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਦੇ ਹਿਰਦੇ ਵਲੂੰਧਰਣ ਵਾਲੀ ਘਟਨਾ ਦੇ ਰੋਸ ਵਜੋਂ ਸਮਾਣਾ ਦੇ ਅੰਬੇਦਕਰ ਚੌਕ ਵਿਖੇ ਵੱਖ-ਵੱਖ ਸਿੱਖ ਜੱਥੇਬੰਦੀਆਂ ਨੇ ਤਿੰਨ ਘੰਟੇ ਲਈ ਸਮਾਣਾ-ਪਟਿਆਲਾ ਸੜਕ ਜਾਮ ਕੀਤੀ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਮੌਕੇ ’ਤੇ ਮੌਜੂਦ ਸ਼੍ਰੋਮਣੀ ਕਮੇਟੀ ਮੁਲਾਜ਼ਮ ਅਤੇ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫ਼ਲ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦਿਆਂ ਤੋਂ ਤੁਰੰਤ ਅਸਤੀਫ਼ਾ ਦੇਣ। ਧਰਨੇ ਨੂੰ ਸੰਬੋਧਨ ਕਰਦਿਆਂ ਸਿੱਖ ਆਗੂ ਭਾਈ ਸਰੂਪ ਸਿੰਘ ਸੰਧਾ, ਭਾਈ ਰਾਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਘਟਨਾ ਨੇ ਸਿੱਖਾਂ ਦੇ ਸਵੈ-ਮਾਨ ’ਤੇ ਭਾਰੀ ਸੱਟ ਮਾਰੀ ਹੈ। ਇਸ ਨਾਲ ਪਹਿਲਾਂ ਤੋਂ ਹੀ ਸਿੱਖਾਂ ਅੰਦਰ ਬਣੀ ਬੇਗਾਨਗੀ ਦੀ ਧਾਰਨਾ ਨੂੰ ਹੋਰ ਤਾਕਤ ਮਿਲੀ ਹੈ। ਉਨ੍ਹਾਂ ਘਟਨਾ ਲਈ ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਨੂੰ ਜ਼ਿੰਮੇਵਾਰ ਦਸੱਦਿਆਂ ਕਿਹਾ ਕਿ ਉਹ ਇਸ ਘਟਨਾ ਲਈ ਅਸਿੱਧੇ ਤੌਰ ’ਤੇ ਦੋਸ਼ੀ ਹਨ। ਬਾਦਲ ਸਰਕਾਰ ਦੇ ਰਾਜ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਨਾਂਅ ’ਤੇ ਵੋਟਾਂ ਲੈ ਕੇ ਬਣੀ ਕੈਪਟਨ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਪੂਰੀ ਤਰ੍ਹਾਂ ਅਸਫ਼ਲ ਹੋਈ ਹੈ। ਇਸ ਗੱਲ ਦਾ ਸਿੱਖਾਂ ਵਿਚ ਭਾਰੀ ਰੋਸ ਹੈ ਕਿ ਮੌਕੇ ’ਤੇ ਮੌਜੂਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਸਿੱਖ ਇਤਿਹਾਸ ਤੋਂ ਸਬਕ ਨਾ ਲੈ ਕੇ ਦੋਸ਼ੀ ਨੂੰ ਮੌਕੇ ’ਤੇ ਸਬਕ ਨਹੀਂ ਸਿਖਾਇਆ। ਬੁਲਾਰਿਆਂ ਨੇ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਫਾਂਸੀ ਦੀ ਸਜ਼ਾ ਵਾਲਾ ਕਾਨੂੰਨ ਬਣਾਇਆ ਜਾਵੇ। ਇਸ ਮੌਕੇ ਦਲਜੀਤ ਸਿੰਘ ਰਿੰਪਲ ਪੰਜਰਥ, ਚੇਤੰਨ ਸਿੰਘ ਜੌੜਾਮਾਜਰਾ, ਮਲਕੀਤ ਸਿੰਘ ਧਰਮੀ ਫੌਜੀ, ਜਸਵਿੰਰ ਸਿੰਘ ਪ੍ਰਿੰਸ, ਅਮਰੀਕ ਸਿੰਘ ਚੁਤੈਹਰਾ, ਸਤਨਾਮ ਸਿੰਘ ਖ਼ਾਨਪੁਰ, ਜਰਨੈਲ ਸਿੰਘ ਮਾਨ, ਗੁਰਮੀਤ ਸਿੰਘ ਮਰੌੜੀ, ਹਰਭਜਨ ਸਿੰਘ ਖ਼ਾਲਸਾ, ਭੀਮ ਸਿੰਘ ਕਾਦਰਾਬਾਦ, ਬਾਬਾ ਕਰਮਜੀਤ ਸਿੰਘ ਧਨੇਠਾ, ਹਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All