DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

sanitation problems: ਦੇਵੀਗੜ੍ਹ ਦੇ ਬਾਸ਼ਿੰਦੇ ਗੰਦਗੀ ’ਚ ਰਹਿਣ ਲਈ ਮਜਬੂਰ

ਘਰਾਂ ਅੱਗੇ ਜਮ੍ਹਾਂ ਹੁੰਦਾ ਹੈ ਗੰਦਾ ਪਾਣੀ; ਅਧਿਕਾਰੀ ਟੈਕਸ ਵਸੂਲਣ ਤੱਕ ਸੀਮਤ

  • fb
  • twitter
  • whatsapp
  • whatsapp
featured-img featured-img
ਵਾਰਡ ਜੁਲਕਾਂ ’ਚ ਘਰ ਅੱਗੇ ਖੜ੍ਹਾ ਗੰਦਾ ਪਾਣੀ
Advertisement

ਹਲਕਾ ਸਨੌਰ ਅਧੀਨ ਆਉਂਦੀ ਨਗਰ ਪੰਚਾਇਤ ਦੇਵੀਗੜ੍ਹ ਦੇ ਵਸਨੀਕ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਸਰਕਾਰ ਨੇ ਸੱਤ ਪਿੰਡਾਂ ਨੂੰ ਮਿਲਾ ਕੇ ਇਸ ਨੂੰ ਨਗਰ ਪੰਚਾਇਤ ਦਾ ਦਰਜਾ ਤਾਂ ਦੇ ਦਿੱਤਾ, ਪਰ ਜ਼ਮੀਨੀ ਹਕੀਕਤ ਬਦਤਰ ਬਣੀ ਹੋਈ ਹੈ। ਖ਼ਾਸ ਕਰ ਕੇ ਵਾਰਡ ਜੁਲਕਾਂ ਵਿੱਚ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਠੱਪ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਨ ਕਾਰਨ ਲੋਕ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਲੋਕਾਂ ਨੇ ਦੱਸਿਆ ਕਿ ਮੀਂਹ ਦੌਰਾਨ ਇਹ ਪਾਣੀ ਘਰਾਂ ਅੰਦਰ ਵੜ ਜਾਂਦਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਗਿਆ ਹੈ। ਸਥਾਨਕ ਲੋਕਾਂ ਦੋਸ਼ ਲਾਇਆ ਕਿ ਨਗਰ ਪੰਚਾਇਤ ਦੇ ਅਧਿਕਾਰੀ ਸਿਰਫ਼ ਟੈਕਸ ਉਗਰਾਹੁਣ ਤੱਕ ਸੀਮਤ ਹਨ ਅਤੇ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਰੋਸਜ਼ਦਾ ਵਸਨੀਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਸਿਸਟਮ ਨੂੰ ਤੁਰੰਤ ਠੀਕ ਕਰ ਕੇ ਸਫ਼ਾਈ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਨਿਜ਼ਾਤ ਮਿਲ ਸਕੇ।

ਫੋਨ ’ਤੇ ਕੁਝ ਨਹੀਂ ਕਹਿਣਾ: ਪ੍ਰਧਾਨ

ਨਗਰ ਪੰਚਾਇਤ ਦੀ ਪ੍ਰਧਾਨ ਸਵਿੰਦਰ ਕੌਰ ਧੰਜੂ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਹਨ। ਇਸ ਸਬੰਧੀ ਫੋਨ ’ਤੇ ਕੁਝ ਨਹੀਂ ਕਹਿਣਾ ਚਾਹੁੰਦੇ। ਪੱਖ ਜਾਨਣਾ ਹੈ ਤਾਂ ਮਿਲ ਕੇ ਗੱਲ ਕਰੋ।

Advertisement

ਐਸਟੀਮੇਟ ਬਣਵਾਵਾਂਗੇ: ਈ ਓ

ਈ ਓ ਲਖਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿੱਚ ਨਹੀਂ ਸੀ ਪਰ ਹੁਣ ਇਸ ਦਾ ਜਲਦ ਹੀ ਐਸਟੀਮੇਟ ਤਿਆਰ ਕਰ ਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਪਹਿਲਾਂ ਵੀ ਜੁਲਕਾਂ ਵਿਚ ਵਿਕਾਸ ਦੇ ਕੰਮ ਚੱਲ ਰਹੇ ਹਨ।

Advertisement

Advertisement
×